24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਵਨਿਯੁਕਤ ਐਸ.ਐਸ.ਪੀ ਨੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਤੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 05-06-2026

ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ 'ਚ ਨਵਨਿਯੁਕਤ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਵਲੋਂ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਆੜ੍ਹਤੀਆਂ, ਕਾਰੋਬਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਮੁਖੀਆਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਅਤੇ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਇਸ ਮੌਕੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਵੀ ਮੌਜੂਦ ਸਨ | ਮੀਟਿੰਗ ਦੌਰਾਨ ਐਸ.ਐਸ.ਪੀ ਗੁਰਬੰਸ ਸਿੰਘ ਬੈਂਸ ਵਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਤੋਂ ਵੱਧ ਤੋਂ ਵੱਧ ਸਹਿਯੋਗ ਦੀ ਮੰਗ ਕੀਤੀ | ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ, ਵੀ.ਡੀ.ਸੀ. ਅਤੇ ਡਬਲਯੂ.ਡੀ.ਸੀ. ਮੈਂਬਰਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਦਰਾਂ ਅਤੇ ਓ.ਏ.ਟੀ. ਸੈਂਟਰਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ | ਉਨ੍ਹਾਂ ਸਪੱਸ਼ਟ ਕੀਤਾ ਕਿ ਫ਼ਰੀਦਕੋਟ ਪੁਲਿਸ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ, ਅਪਰਾਧ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖੇਗੀ | ਇਸ ਮੀਟਿੰਗ ਵਿਚ ਰਾਜਨ ਠਾਕੁਰ ਪ੍ਰਧਾਨ, ਵਪਾਰ ਮੰਡਲ ਫ਼ਰੀਦਕੋਟ ਅਤੇ ਪ੍ਰਧਾਨ ਸਵਰਨਕਾਰ ਯੂਨੀਅਨ ਫ਼ਰੀਦਕੋਟ, ਪ੍ਰਵੀਨ ਕਾਲਾ, ਲੱਕੀ ਕਟਾਰੀਆ ਸਰਪ੍ਰਸਤ ਆਪਣਾ ਘਰ ਆਪਣਾ ਆਸ਼ਰਮ, ਰਿਸ਼ਬ ਜੈਨ ਪ੍ਰਧਾਨ ਐਸ.ਐਸ. ਜੈਨ ਸਭਾ ਫ਼ਰੀਦਕੋਟ, ਸਤਵਿੰਦਰ ਸਿੰਘ ਸਲਾਹਕਾਹ ਵਪਾਰ ਮੰਡਲ, ਸਮਾਜਸੇਵੀ ਰਾਜੂ ਜੈਨ, ਪ੍ਰਦੀਪ ਕੁਮਾਰ ਪੀ.ਆਰ.ਓ ਵਪਾਰ ਮੰਡਲ ਸਮੇਤ ਸਹਾਰਾ ਕਲੱਬ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਵਰਗ ਨੇ ਭਾਗ ਲਿਆ | ਐਸ.ਐਸ.ਪੀ ਫ਼ਰੀਦਕੋਟ ਵਲੋਂ ਸਮੂਹ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਮੋਹਤਬਰ ਵਿਅਕਤੀਆਂ ਦਾ ਇਸ ਮੀਟਿੰਗ ਵਿਚ ਪਹੁੰਚਣ ਅਤੇ ਪੁਲਿਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਮੌਜੂਦ ਕਾਰੋਬਾਰੀਆਂ ਅਤੇ ਹੋਰਨਾਂ ਵਲੋਂ ਇਹ ਮੀਟਿੰਗ ਕਰਨ 'ਤੇ ਧੰਨਵਾਦ ਕੀਤਾ ਗਿਆ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਫ਼ਰੀਦਕੋਟ ਪੁਲਿਸ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਇਰਾਦਾ ਕਤਲ ਦੇ ਮਾਮਲੇ 'ਚੋਂ ਬਰੀ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਐਸ.ਐਸ.ਪੀ ਨਾਲ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।