24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਿਆਹੁਤਾ ਅÏਰਤ ਦੀ ਸ਼ੱਕੀ ਹਾਲਾਤ 'ਚ ਮੌਤ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 05-06-2026
ਚੀਮਾ ਮੰਡੀ, 4 ਜੂਨ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਸਥਾਨਕ ਕਸਬੇ ਦੀ ਇੱਕ ਵਿਆਹੁਤਾ ਅÏਰਤ ਦੀ ਉਸ ਦੇ ਸਹੁਰੇ ਪਿੰਡ ਮਾਖਾ ਚਹਿਲਾਂ ਵਿਖੇ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ, ਜਿਸ ਅਧੀਨ ਥਾਣਾ ਜੋਗਾ (ਮਾਨਸਾ) ਪੁਲਿਸ ਨੇ ਉਕਤ ਅÏਰਤ ਦੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਅÏਰਤ ਚੰਦ ਕੌਰ ਦੇ ਭਰਾ ਮੱਖਣ ਸਿੰਘ ਵਾਸੀ ਚੀਮਾ ਮੰਡੀ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਦਾ ਵਿਆਹ ਅਵਤਾਰ ਸਿੰਘ ਵਾਸੀ ਮਾਖਾਂ ਚਹਿਲਾਂ ਨਾਲ ਹੋਇਆ ਸੀ | ਉਸ ਨੇ ਕਿਹਾ ਕਿ 31 ਮਈ ਦੀ ਰਾਤ ਉਸ ਨੂੰ ਫ਼ੋਨ ਕਰ ਕੇ ਦੱਸਿਆ ਗਿਆ ਕਿ ਚੰਦ ਕੌਰ ਦੀ ਤਬੀਅਤ ਖ਼ਰਾਬ ਹੈ ਅਤੇ ਉਸ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ | ਉੱਥੇ ਡਾਕਟਰਾਂ ਨੇ ਸ਼ੱਕ ਜਤਾਇਆ ਕਿ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਖਾਧਾ ਜਾਂ ਉਸ ਨੂੰ ਪਿਲਾਇਆ ਹੋ ਸਕਦਾ ਹੈ | ਇਸ ਤੋਂ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਤੀ ਅਤੇ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਕੀਤੀ ਜਾਂਦੀ ਸੀ | ਮਿ੍ਤਕ ਅÏਰਤ ਦੇ ਭਰਾ ਵਲੋਂ ਥਾਣਾ ਜੋਗਾ ਵਿਖੇ ਲਿਖਵਾਈ ਸ਼ਿਕਾਇਤ ਅਨੁਸਾਰ ਅਵਤਾਰ ਸਿੰਘ ਨੇ ਪਹਿਲਾਂ ਵੀ ਪੈਸਿਆਂ ਦੀ ਮੰਗ ਕੀਤੀ ਸੀ ਅਤੇ ਉਸ ਦੇ ਪਰਿਵਾਰ ਵੱਲੋਂ ਵੀ ਫਰਿੱਜ ਅਤੇ ਅਲਮਾਰੀ ਦੀ ਮੰਗ ਕੀਤੀ ਜਾ ਰਹੀ ਸੀ | ਉਸ ਨੇ ਦੋਸ਼ ਲਗਾਇਆ ਕਿ ਪਤੀ ਅਵਤਾਰ ਸਿੰਘ, ਸੱਸ ਪਰਮਜੀਤ ਕੌਰ, ਸਹੁਰਾ ਰਾਜ ਸਿੰਘ ਅਤੇ ਤਾਇਆ ਸਹੁਰਾ ਨਾਜ਼ਮ ਸਿੰਘ ਨੇ ਮਿਲ ਕੇ ਚੰਦ ਕੌਰ ਨੂੰ ਕੋਈ ਨਸ਼ੀਲਾ ਜਾਂ ਜ਼ਹਿਰੀਲਾ ਪਦਾਰਥ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋਈ | ਥਾਣਾ ਜੋਗਾ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਥਾਣਾ ਜੋਗਾ ਵਿਖੇ ਮਿ੍ਤਕਾ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਚਾਰਾਂ ਅਵਤਾਰ ਸਿੰਘ, ਪਰਮਜੀਤ ਕੌਰ, ਰਾਜ ਸਿੰਘ ਅਤੇ ਨਾਜਮ ਸਿੰਘ ਵਾਸੀ ਮਾਖਾਂ ਚਹਿਲਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਔਰਤ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ 'ਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।