ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੇ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ, ਜਨਰਲ ਸਕੱਤਰ ਸੁਰਿੰਦਰ ਕੰਬੋਜ, ਸੀਨੀਅਰ ਮੀਤ ਪ੍ਰਧਾਨ ਪ੍ਰਗਟ ਸਿੰਘ ਜੰਬਰ ਅਤੇ ਵਿੱਤ ਸਕੱਤਰ ਸੋਮ ਸਿੰਘ ਨੇ ਜੰਡਿਆਲਾ ਗੁਰੂ ਦੇ ਨਜ਼ਦੀਕ ਰਾਣਾ ਕਾਲਾ ਵਿਖੇ ਹੋਣਹਾਰ ਅਧਿਆਪਕ ਜਗਦੀਪ ਸਿੰਘ ਮਾਲੋਵਾਲ ਤਲਵੰਡੀ ਦਾ ਲੁਟੇਰਿਆਂ ਵਲੋਂ ਕੀਤੇ ਵਹਿਸ਼ੀਆਨਾ ਕਤਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਜਥੇਬੰਦੀ ਨੇ ਪੰਜਾਬ ਅੰਦਰ ਨਿੱਘਰ ਰਹੀ ਅਮਨ ਕਾਨੂੰਨ ਦੀ ਹਾਲਤ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ | ਅਧਿਆਪਕ ਆਗੂਆਂ ਨੇ ਅਧਿਆਪਕ ਜਗਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਾਤਲਾਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਐੱਨ.ਡੀ. ਤਿਵਾੜੀ, ਸੂਬਾ ਜਥੇਬੰਦਕ ਸਕੱਤਰ ਕੰਵਲਜੀਤ ਸੰਗੋਵਾਲ, ਮੀਤ ਪ੍ਰਧਾਨ ਜਤਿੰਦਰ ਸਿੰਘ ਸੋਨੀ, ਗੁਰਮੀਤ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਸੰਧੂ, ਨਵਦੀਪ ਸਿੰਘ ਸੁੱਖੀ, ਅਜੀਤਪਾਲ ਸਿੰਘ, ਸੁਮੇਸ਼ ਕੁਮਾਰ, ਦਫ਼ਤਰ ਸਕੱਤਰ ਗੁਰਜੀਤ ਸਿੰਘ ਮੋਹਾਲੀ, ਲਾਲ ਚੰਦ ਬੰਗਾ, ਜਗਤਾਰ ਸਿੰਘ ਖਮਾਣੋਂ, ਸੁੱਚਾ ਸਿੰਘ ਚਾਹਲ, ਗੁਰੇਕ ਸਿੰਘ ਮੋਹਾਲੀ, ਰਮਨ ਕੁਮਾਰ ਗੁਪਤਾ, ਰਸ਼ਮਿੰਦਰ ਪਾਲ ਸੋਨੂੰ, ਗੁਰਪ੍ਰੀਤ ਸਿੰਘ ਸੰਧੂ ਆਦਿ ਅਧਿਆਪਕ ਆਗੂ ਹਾਜ਼ਰ ਸਨ |