24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਿੰਡ ਮਧੀਰ ਵਿਖੇ ਲੁੱਕ ਪਲਾਂਟ ਦੇ ਵਿਰੋਧ 'ਚ ਧਰਨਾ ਜਾਰੀ

ਅਜੀਤ ਡੈਸਕ 05-06-2026
ਗਿੱਦੜਬਾਹਾ, 4 ਜੂਨ (ਸ਼ਿਵਰਾਜ ਸਿੰਘ ਬਰਾੜ)-ਪਿੰਡ ਮਧੀਰ ਵਿਖੇ ਲੱਗ ਰਹੇ ਲੁੱਕ ਪਲਾਂਟ ਦੇ ਵਿਰੋਧ ਵਿਚ ਭਾਕਿਯੂ ਏਕਤਾ (ਸਿੱਧੂਪੁਰ) ਦੇ ਹਲਕਾ ਪ੍ਰਧਾਨ ਠਾਣਾ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਪੱਕੇ ਤੌਰ 'ਤੇ ਰੋਸ ਧਰਨਾ ਜਾਰੀ ਹੈ | ਕਿਸਾਨ ਆਗੂਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੜਕੀ ਰਸਤਾ ਰੋਕ ਕੇ ਆਵਾਜਾਈ ਠੱਪ ਕੀਤੀ ਗਈ | ਜ਼ਿਕਰਯੋਗ ਹੈ ਕਿ ਪਿੰਡ ਮਧੀਰ ਦੀ ਹਦੂਦ ਵਿਚ ਇਕ ਨਿੱਜੀ ਕੰਪਨੀ ਵਲੋਂ ਬੱਜਰੀ-ਲੁੱਕ ਮਿਕਸ ਪਲਾਂਟ ਲਗਾਏ ਜਾਣ ਦੀਆਂ ਮੁੱਢਲੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਬੀਤੇ ਦਿਨੀਂ ਪਿੰਡ ਮਧੀਰ ਵਾਸੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ | ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਕਤ ਪਲਾਂਟ ਉਨ੍ਹਾਂ ਦੇ ਪਿੰਡ ਦੇ ਰਿਹਾਇਸ਼ੀ ਜਗ੍ਹਾ ਨੇੜੇ ਹੀ ਹੈ | ਪਲਾਂਟ ਨੂੰ ਲਗਾਉਣ ਸਮੇਂ ਉਨ੍ਹਾਂ ਦੀ ਕੋਈ ਰਾਇ ਨਹੀਂ ਲਈ ਗਈ | ਪਲਾਂਟ ਵਿਚੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਾ ਕਾਰਨ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਪਿੰਡ ਵਾਸੀਆਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੱਕਾ ਰੋਸ ਧਰਨਾ ਲਗਾਤਾਰ ਚੱਲ ਰਿਹਾ ਹੈ, ਪ੍ਰੰਤੂ ਪ੍ਰਸ਼ਾਸਨ ਦੇ ਕੰਨ 'ਤੇ ਜੂੰਅ ਨਹੀਂ ਸਰਕ ਰਹੀ | ਆਗੂਆਂ ਨੇ ਕਿਹਾ ਕਿ ਅੱਜ ਮਾਲਕਾਂ ਵਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਵਿਚ ਲਏ ਬਗੈਰ ਲੁੱਕ ਮਿਕਸ ਪਲਾਂਟ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ, ਜਿਸ ਕਰਕੇ ਉਨ੍ਹਾਂ ਨੂੰ ਸੜਕੀ ਰਸਤੇ 'ਤੇ ਰੋਸ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪਿਆ | ਠਾਣਾ ਸਿੰਘ ਨੇ ਦੱਸਿਆ ਕਿ ਆਖ਼ਰ ਡੀ.ਐੱਸ.ਪੀ. ਜਤਿੰਦਰ ਸਿੰਘ ਨੇ ਦਖ਼ਲ ਦਿੰਦਿਆਂ ਮਾਲਕਾਂ ਨਾਲ ਗੱਲਬਾਤ ਕਰਕੇ ਇਕ ਵਾਰ ਚੱਲ ਰਹੇ ਕੰਮ ਨੂੰ ਰੋਕਣ ਉਪਰੰਤ ਰੋਸ ਧਰਨਾ ਚੁੱਕ ਲਿਆ ਗਿਆ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੁਖ਼ਤਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਪਲਾਂਟ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਜਗਦੀਪ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ, ਲੱਭਾ ਸਿੰਘ ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਪ੍ਰਦੀਪਇੰਦਰ ਸਿੰਘ, ਡਾ. ਗੁਰਜੀਤ ਸਿੰਘ, ਰੱਤੂ ਸਿੰਘ, ਗੁਰਤੇਜ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ ਮਾਨ, ਜਗਦੀਪ ਸਿੰਘ ਭੁੱਲਰ, ਰਾਜਾ ਸਿੰਘ, ਜਸਵੀਰ ਸਿੰਘ, ਜੋਗਾ ਸਿੰਘ, ਗੁਰਮੀਤ ਸਿੰਘ, ਹਰਮੇਲ ਸਿੰਘ, ਬੋਘਾ ਸਿੰਘ ਅਤੇ ਚੇਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ- ਅਰਸ਼ ਸੱਚਰ ਅਗਲੀ ਖ਼ਬਰ ਅਧਿਆਪਕ ਜਗਦੀਪ ਸਿੰਘ ਦੀ ਹੱਤਿਆ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।