22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਖਾਦਾਂ ਦੇ ਸੰਤੁਲਿਤ ਪ੍ਰਬੰਧ ਸੰਬੰਧੀ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 05-06-2026
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਕਿ੍ਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਰੀਦਕੋਟ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਖੇਤ ਬਚਾਓ ਅਭਿਆਨ ਤਹਿਤ ਪਿੰਡ ਢੁੱਡੀ ਅਤੇ ਧੂੜਕੋਟ ਵਿਖੇ ਕਿਸਾਨਾਂ ਲਈ ਖਾਦਾਂ ਦੇ ਸੰਤੁਲਿਤ ਪ੍ਰਬੰਧ ਸਬੰਧੀ ਦੋ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਡਾ. ਗੁਰਦਰਸ਼ਨ ਸਿੰਘ ਪ੍ਰੋਫੈਸਰ (ਬਾਗਬਾਨੀ), ਕਿ੍ਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਨੇ ਬਾਗਬਾਨੀ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ ਨਾਲ ਨਾ ਸਿਰਫ਼ ਫਸਲਾਂ ਦੀ ਪੈਦਾਵਾਰ ਵਿਚ ਵਾਧਾ ਹੁੰਦਾ ਹੈ, ਸਗੋਂ ਮਿੱਟੀ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ | ਡਾ. ਪਵਿੱਤਰ ਸਿੰਘ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਕੇ.ਵੀ.ਕੇ. ਫ਼ਰੀਦਕੋਟ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵਿਚ ਫ਼ਾਸਫੋਰਸ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ | ਉਨ੍ਹਾਂ ਦੱਸਿਆ ਕਿ ਜੇਕਰ ਹਾੜੀ ਦੀ ਫ਼ਸਲ ਵਿਚ ਸਿਫਾਰਸ਼ੀ ਮਾਤਰਾ ਅਨੁਸਾਰ ਫ਼ਾਸਫੋਰਸ ਦੀ ਵਰਤੋਂ ਕੀਤੀ ਗਈ ਹੋਵੇ ਤਾਂ ਸਾਉਣੀ ਦੀਆਂ ਫ਼ਸਲਾਂ ਵਿਚ ਇਸ ਦੀ ਲੋੜ ਨਹੀਂ ਰਹਿੰਦੀ | ਉਨ੍ਹਾਂ ਝੋਨੇ ਦੀ ਨਰਸਰੀ ਵਿਚ ਲੋਹੇ ਅਤੇ ਜ਼ਿੰਕ ਤੱਤਾਂ ਦੀ ਘਾਟ ਦੇ ਲੱਛਣਾਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਕੈਂਪ ਦੌਰਾਨ ਡਾ. ਦਵਿੰਦਰਪਾਲ ਸਿੰਘ ਸਰਕਲ ਇੰਚਾਰਜ ਕੋਟਸੁਖੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਮਿਲਾਉਣ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੋ ਸਕੇ ਅਤੇ ਵਾਤਾਵਰਨ ਨੂੰ ਵੀ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ | ਡਾ. ਯਾਦਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਜੈਵਿਕ ਅਤੇ ਹਰੀ ਖਾਦਾਂ ਦੀ ਵਰਤੋਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਰਸਾਇਣਿਕ ਖਾਦਾਂ ਦੀ ਸੰਤੁਲਿਤ ਅਤੇ ਸਿਫ਼ਾਰਸ਼ੀ ਮਾਤਰਾ ਵਿਚ ਵਰਤੋਂ ਕਰਕੇ ਮਿੱਟੀ ਦੀ ਸਿਹਤ ਨੂੰ ਲੰਬੇ ਸਮੇਂ ਤੱਕ ਬਿਹਤਰ ਬਣਾਇਆ ਰੱਖਿਆ ਜਾ ਸਕਦਾ ਹੈ |

ਪਿਛਲੀ ਖ਼ਬਰ ਬਾਬਾ ਫ਼ਰੀਦ ਫੋਟੋਗ੍ਰਾਫੀ ਅਚੀਵਰ ਸੁਸਾਇਟੀ ਨੇ ਪੀ.ਪੀ.ਏ. ਦੇ ਆਈ.ਡੀ. ਕਾਰਡ ਤੇ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਵਿਖੇ ਰੋਸ ਧਰਨੇ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।