ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਪੁਲਿਸ ਵਲੋਂ ਮਾਮਲਾ ਦਰਜ
ਅਜੀਤ ਡੈਸਕ
05-06-2026
ਗਿੱਦੜਬਾਹਾ, 4 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਛਪਾਲ ਸਿੰਘ ਦੌਰਾਨ ਗਸ਼ਤ ਜਦੋਂ ਪਿੰਡ ਸ਼ੇਖ ਦੇ ਬੱਸ ਸਟੈਂਡ ਪੁੱਜੇ ਤਾਂ ਇਕ ਨੌਜਵਾਨ ਜਿਸ ਦੇ ਹੱਥ ਵਿਚ ਇਕ ਮੋਮੀ ਲਿਫ਼ਾਫ਼ਾ ਫ਼ੜਿ੍ਹਆ ਹੋਇਆ ਸੀ, ਉਕਤ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰ ਰਿਹਾ ਸੀ | ਪੁਲਿਸ ਵਲੋਂ ਜਦੋਂ ਸ਼ੱਕ ਦੇ ਆਧਾਰ 'ਤੇ ਉਕਤ ਨੌਜਵਾਨ ਨੂੰ ਰੋਕ ਕੇ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 18 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਜਗਵੀਰ ਸਿੰਘ ਉਰਫ਼ ਭੋਲੂ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਭੂੰਦੜ ਵਜੋ ਹੋਈ ਹੈ | ਪੁਲਿਸ ਨੇ ਉਕਤ ਜਗਵੀਰ ਸਿੰਘ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਲਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |