22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ

ਅਜੀਤ ਡੈਸਕ 05-06-2026
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ | ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐੱਸ.ਆਈ.ਐੱਸ. ਸਕਿਉਰਿਟੀ ਕੰਪਨੀ ਵਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ ਇੰਟਰਵਿਊ ਲਈ ਗਈ | ਪਲੇਸਮੈਂਟ ਕੈਂਪ ਦੌਰਾਨ 119 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 91 ਪ੍ਰਾਰਥੀਆਂ ਦੀ ਸਕਿਉਰਿਟੀ ਗਾਰਡ ਲਈ ਚੋਣ ਕੀਤੀ ਗਈ | ਉਨ੍ਹਾਂ ਅੱਗੇ ਦੱਸਿਆ ਕਿ ਬੇਰੁਜ਼ਗਾਰਾਂ ਦੀ ਸਹੂਲਤ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਾਏ ਜਾਣਗੇ |
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਸਮਰ ਕੈਂਪ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਪੁਲਿਸ ਵਲੋਂ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।