22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕਾਬਲ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਵੇ-ਗੁਰਦਾਸ ਗਿਰਧਰ <br/>

ਅਜੀਤ ਡੈਸਕ 05-06-2026
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਗੁਰਦਾਸ ਗਿਰਧਰ ਨੇ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਨਗਰ ਕੌਂਸਲ ਚੋਣਾਂ ਵਿਚ ਮਿਲੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ 'ਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਗੁਰਦਾਸ ਗਿਰਧਰ ਨੇ ਕਿਹਾ ਕਿ ਇਹ ਜਿੱਤ ਸ਼ਹਿਰ ਵਾਸੀਆਂ ਦੇ ਭਰੋਸੇ ਦੀ ਜਿੱਤ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕਾ ਵਿਧਾਇਕ ਨੂੰ ਇਕ ਅਹਿਮ ਅਪੀਲ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਅਤੇ ਚਾਲੀ ਮੁਕਤਿਆਂ ਦੀ ਪਵਿੱਤਰ ਤੇ ਇਤਿਹਾਸਕ ਧਰਤੀ ਸ੍ਰੀ ਮੁਕਤਸਰ ਸਾਹਿਬ ਦੀ ਦਿੱਖ ਨੂੰ ਹੋਰ ਖ਼ੂਬਸੂਰਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ, ਸੁੰਦਰੀਕਰਨ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਨਗਰ ਕੌਂਸਲ ਦੇ ਪ੍ਰਧਾਨ ਦੇ ਅਹੁਦੇ 'ਤੇ ਕਿਸੇ ਬਹੁਤ ਹੀ ਕਾਬਲ, ਇਮਾਨਦਾਰ ਤੇ ਦੂਰਅੰਦੇਸ਼ੀ ਸੋਚ ਵਾਲੇ ਵਿਅਕਤੀ ਨੂੰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਉਮੀਦ ਜਤਾਈ ਕਿ ਨਵੀਂ ਨਿਯੁਕਤੀ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਇਤਿਹਾਸਕ ਨਗਰੀ ਦੀ ਸ਼ਾਨ ਨੂੰ ਚਾਰ ਚੰਨ ਚੰਦ ਲੱਗਣਗੇ |

ਪਿਛਲੀ ਖ਼ਬਰ ਸੀਵਰੇਜ ਪਾਈਪਾਂ ਦੇ ਅਧੂਰੇ ਕੰਮ ਨੇ ਅਬੋਹਰ ਬਾਈਪਾਸ ਦਾ ਕੀਤਾ ਬੁਰਾ ਹਾਲ ਅਗਲੀ ਖ਼ਬਰ ਨਵੀਂ ਬਣੀ ਸੜਕ ਦੇ ਡੂੰਘੇ ਬਰਮਾਂ 'ਤੇ ਮਿੱਟੀ ਪਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।