22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੁਰੂ ਨਾਨਕ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਸਪੋਰਟਸ ਕਮੇਟੀ ਦੀ ਜ਼ੋਨਲ ਪੱਧਰੀ ਮੀਟਿੰਗ

ਅਜੀਤ ਡੈਸਕ 05-06-2026
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਸਪੋਰਟਸ ਕਮੇਟੀ ਦੀ ਸ੍ਰੀ ਮੁਕਤਸਰ ਸਾਹਿਬ, ਅਬੋਹਰ ਤੇ ਫ਼ਾਜ਼ਿਲਕਾ ਜ਼ੋਨ ਦੀ ਮੀਟਿੰਗ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ | ਸਭ ਤੋਂ ਪਹਿਲਾਂ ਪਿ੍ੰਸੀਪਲ ਸਰਬਜੀਤ ਕੌਰ ਨੇ ਸੰਬੋਧਨ ਕਰਦਿਆਂ ਡਾ. ਰਾਕੇਸ਼ ਮਲਿਕ (ਡਾਇਰੈਕਟਰ ਸਪੋਰਟਸ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲਜ਼ ਅਤੇ ਖੇਡ ਖੇਤਰ ਨਾਲ ਸੰਬੰਧਿਤ ਸ਼ਖ਼ਸੀਅਤਾਂ ਨੂੰ ਜੀ ਆਇਆ ਆਖਿਆ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਾਇਰੈਕਟਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਤੇ ਲੋਕਲ ਮੈਨੇਜਿੰਗ ਕਮੇਟੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਸਦਕਾ ਇਸ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਰਾਕੇਸ਼ ਮਲਿਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਯੂਨੀਵਰਸਿਟੀ ਵਿਚ ਚੱਲਣ ਵਾਲੀਆਂ ਸਕਾਲਰਸ਼ਿਪ ਯੋਜਨਾਵਾਂ, ਖਿਡਾਰੀਆਂ ਲਈ ਅਕੈਡਮਿਕ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਵਿਚ ਖੇਡ ਖੇਤਰ 'ਚ ਪ੍ਰਤਿਭਾ ਖੋਜ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸਾਡੀ ਪੁਰਜ਼ੋਰ ਕੋਸ਼ਿਸ਼ ਹੈ ਕਿ ਵਿਦਿਆਰਥੀ ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਖੇਡ ਖੇਤਰ ਵਿਚ ਵੀ ਆਪਣਾ, ਸੰਸਥਾ ਤੇ ਦੇਸ਼ ਦਾ ਨਾਂਅ ਰੋਸ਼ਨ ਕਰਨ | ਵੱਖ-ਵੱਖ ਖੇਡਾਂ ਨਾਲ ਸੰਬੰਧਿਤ ਕੋਚਾਂ ਨੇ ਵੀ ਇਸ ਮੀਟਿੰਗ ਵਿਚ ਹਿੱਸਾ ਲਿਆ | ਇਸ ਮੌਕੇ ਡਾ. ਗਗਨਦੀਪ ਕੌਰ ਮੁਖੀ ਫ਼ਿਜੀਕਲ ਐਜੂਕੇਸ਼ਨ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਉਨ੍ਹਾਂ ਨਾਲ ਲੈਕਚਰਾਰ ਫ਼ਿਜੀਕਲ ਐਜੂਕੇਸ਼ਨ ਸੁਰਿੰਦਰ ਕੌਰ ਤੇ ਹਰਵਿੰਦਰ ਸਿੰਘ ਵਿਰਕ (ਕੋਚ) ਨੇ ਇਸ ਪ੍ਰੋਗਰਾਮ ਵਿਚ ਅਹਿਮ ਭੂਮਿਕਾ ਨਿਭਾਈ ਗਈ | ਪਿ੍ੰਸੀਪਲ ਪ੍ਰੋਫ਼ੈਸਰ ਸਰਬਜੀਤ ਕੌਰ ਨੇ ਮੁੱਖ ਮਹਿਮਾਨ ਡਾ. ਰਾਕੇਸ਼ ਮਲਿਕ ਅਤੇ ਵੱਖ-ਵੱਖ ਕਾਲਜਾਂ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪਿ੍ੰਸੀਪਲਜ਼ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਮੀਟਿੰਗ ਦੇ ਅੰਤ ਵਿਚ ਪਿ੍ੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਫ਼ਿਜੀਕਲ ਐਜੂਕੇਸ਼ਨ ਵਿਭਾਗ ਨੂੰ ਇਸ ਪ੍ਰੋਗਰਾਮ ਦੇ ਪ੍ਰਬੰਧ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਸੈਂਸਜ ਡਿਊਟੀ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਸੁਪਰਵਾਈਜ਼ਰ ਤੇ ਇਨੁਮਰੇਟਰ ਸਨਮਾਨਿਤ ਅਗਲੀ ਖ਼ਬਰ ਹੀਰਾ ਲਾਲ ਭਾਰਤੀ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।