21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹੀਰਾ ਲਾਲ ਭਾਰਤੀ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਬਣੇ

ਅਜੀਤ ਡੈਸਕ 05-06-2026
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਅਤੇ ਵਪਾਰੀਆਂ ਦੀ ਉਨਤੀ ਤੇ ਵਿਕਾਸ ਲਈ ਰਾਸ਼ਟਰੀ ਪ੍ਰਧਾਨ ਅੰਕੁਰ ਸਿੰਘਲ ਵਲੋਂ ਸ੍ਰੀ ਮੁਕਤਸਰ ਸਾਹਿਬ ਨਿਵਾਸੀ ਹੀਰਾ ਲਾਲ ਨੂੰ ਵਪਾਰ ਮੰਡਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਭਾਰਤੀ ਵਪਾਰ ਮੰਡਲ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਰਾਜੀਵ ਅਨੇਜਾ, ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਹੰਸਪਾਲ ਸਿੰਘ ਅਤੇ ਮਹਿਲਾ ਮੋਰਚਾ ਰਾਸ਼ਟਰੀ ਸੰਗਠਨ ਮੰਤਰੀ ਮੀਰਾ ਅਚਾਰੀਆ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਹੀਰਾ ਲਾਲ ਇਕ ਪੁਰਾਣੇ ਤੇ ਤਜ਼ਰਬੇਕਾਰ ਵਪਾਰੀ ਹਨ, ਉਹ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਦੀ ਤਰੱਕੀ ਲਈ ਸਹੀ ਕੰਮ ਕਰ ਸਕਦੇ ਹਨ | ਦੂਜੇ ਪਾਸੇ ਹੀਰਾ ਲਾਲ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਅਦਾ ਕਰਨਗੇ ਅਤੇ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ | ਉਹ ਵਪਾਰੀਆਂ ਦੀਆਂ ਮੁਸ਼ਕਿਲਾਂ ਸਰਕਾਰ ਤੋਂ ਹੱਲ ਕਰਵਾਉਣ ਲਈ ਦਿਨ-ਰਾਤ ਇਕ ਕਰ ਦੇਣਗੇ |
ਪਿਛਲੀ ਖ਼ਬਰ ਸੀਵਰੇਜ ਪਾਈਪਾਂ ਦੇ ਅਧੂਰੇ ਕੰਮ ਨੇ ਅਬੋਹਰ ਬਾਈਪਾਸ ਦਾ ਕੀਤਾ ਬੁਰਾ ਹਾਲ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਬਨਾਉਟੀ ਅੰਗ ਅਤੇ ਕੰਨਾਂ ਦਾ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।