16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਾਂਗਰਸ ਨੇ ਆਮ ਆਦਮੀ ਪਾਰਟੀ ਵਲੋਂ ਕਾਂਗਰਸੀ ਵਰਕਰ ਅਰਸ਼ਦੀਪ 'ਤੇ ਕੀਤੇ ਪਰਚੇ ਦੀ ਕੀਤੀ ਨਿੰਦਿਆ

ਅਜੀਤ ਡੈਸਕ 09-06-2026
ਫ਼ਰੀਦਕੋਟ, 8 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ 'ਚ ਇਕ ਰੋਸ ਮਾਰਚ ਕੱਢਿਆ ਗਿਆ | ਇਸ ਰੋਸ ਮਾਰਚ ਦਾ ਮਕਸਦ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉਰਮਲ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਹੋਈ ਹਾਰ ਸਮੇਂ ਕਾਂਗਰਸੀ ਵਰਕਰ ਅਰਸ਼ਦੀਪ ਸਿੰਘ ਵਲੋਂ ਝਾੜੂ ਦਾ ਅਪਮਾਨ ਕਰਨ 'ਤੇ ਸੱਤ੍ਹਾਧਾਰੀ ਧਿਰ ਨੇ ਮਾਮਲਾ ਦਰਜ ਕਰਕੇ ਉਨ੍ਹਾਂ ਥਾਣੇ 'ਚ ਰੱਖਿਆ, ਦੇ ਹੱਕ ਵਿਚ ਇਸ ਰੋਸ ਮਾਰਚ ਵਿਚ ਬੱਬੂ ਬਰਾੜ ਨੇ ਕਿਹਾ ਕਿ 21 ਸਾਲਾਂ ਨੌਜਵਾਨ ਅਰਸ਼ਦੀਪ ਸਿੰਘ 'ਤੇ ਪਾਇਆ ਗਿਆ ਮਾਮਲਾ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਹੰਕਾਰ ਚੁੱਕੀ ਹੈ | ਉਹ ਆਪਣੇ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਵਿਰੋਧ ਬਰਦਾਸ਼ਤ ਨਹੀਂ ਕਰਦੀ | ਇਸ ਪਾਰਟੀ ਨੂੰ ਚਾਹੀਦਾ ਤਾਂ ਇਹ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਆਪਣੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਦੀ | ਹੁਣ ਇਹ ਸਰਕਾਰ ਪੰਜਾਬ ਦੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਰੋਜ਼ਾਨਾ ਕੋਈ ਨਾ ਕੋਈ ਮਾਮਲਾ ਅਜਿਹਾ ਪੇਸ਼ ਕਰ ਰਹੀ ਹੈ | ਜਿਸ ਨਾਲ ਲੋਕਤੰਤਰ ਦੀ ਹੋਂਦ ਨੂੰ ਖ਼ਤਰਾ ਪੈ ਰਿਹਾ ਹੈ | ਇਸ ਰੋਸ ਮਾਰਚ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੋਂ ਹੁੰਦਾ ਹੋਇਆ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਡਾਕਟਰ ਜੰਗੀਰ ਸਿੰਘ, ਗਿੰਦਰਜੀਤ ਸਿੰਘ ਸੇਖੋਂ, ਸਾਗਰ, ਦੇਵ ਸਿੰਘ ਚਰਨ, ਤਾਰਾ ਸਿੰਘ ਭੱਟੀ ਐਮ.ਸੀ, ਜਗਵਿੰਦਰ ਸਿੰਘ ਐਮ.ਸੀ, ਡਾ. ਕਸ਼ਮੀਰ ਸਿੰਘ, ਰਘਬੀਰ ਸਿੰਘ ਬੁਲਾਰਾ, ਬਚਿੱਤਰ ਸਿੰਘ ਟੀਚਰ ਕਲੋਨੀ, ਡਬਲਜੀਤ ਸਿੰਘ ਧੌਂਸੀ, ਸ਼ਿਵਰਾਜ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਟਹਿਣਾ, ਮਹਿੰਦਰਪਾਲ ਸਿੰਘ ਮੂੰਗੀ, ਜਗਦੀਪ ਸਿੰਘ ਢਿੱਲੋ, ਹਰਦੀਪ ਸਿੰਘ ਹਨੀ, ਚਰਨਜੀਤ ਸ਼ਰਮਾ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅÏਲਖ, ਸੇਵਕ ਸਿੰਘ, ਕੁਲਦੀਪ ਸਿੰਘ ਵੀਰੇਵਾਲਾ, ਸ਼ਾਮ ਸੁੰਦਰ ਸਾਦਿਕ, ਸ਼ਿੰਦਾ ਪ੍ਰਧਾਨ, ਰਵਿੰਦਰ ਸਿੰਘ ਸਾਥੀ, ਹਰਦੇਵ ਸਿੰਘ ਪੁਰੀ ਕਲੋਨੀ, ਅਮਰਜੀਤ ਸਿੰਘ ਸੰਧੂ, ਸ਼ਿਵਰਾਜ ਸਿੰਘ ਬਰਾੜ ਸੇਵਾ ਮੁਕਤ ਮੈਨੇਜਰ, ਗੁਰਚਰਨ ਸਿੰਘ ਮਾਨ, ਪਲਟੂ ਭਲਵਾਨ, ਅਮਰੀਕ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਕਾਮਰੇਡ ਅਮੋਲਕ ਸਿੰਘ ਅÏਲਖ ਅਤੇ ਸਾਥੀਆਂ ਦੀ 35ਵੀਂ ਬਰਸੀ ਮੌਕੇ ਲਾਲ ਝੰਡਾ ਲਹਿਰਾਇਆ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ 9ਵੇਂ ਦਿਨ ਵੀ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।