16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸ਼ਹੀਦ ਕਾਮਰੇਡ ਅਮੋਲਕ ਸਿੰਘ ਅÏਲਖ ਅਤੇ ਸਾਥੀਆਂ ਦੀ 35ਵੀਂ ਬਰਸੀ ਮੌਕੇ ਲਾਲ ਝੰਡਾ ਲਹਿਰਾਇਆ

ਅਜੀਤ ਡੈਸਕ 09-06-2026
ਪੰਜਗਰਾਈਾ ਕਲਾਂ, 8 ਜੂਨ (ਸੁਖਮੰਦਰ ਸਿੰਘ ਬਰਾੜ)-ਪਿੰਡ ਅÏਲਖ ਵਿਖੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਅÏਲਖ ਤੇ ਉਨ੍ਹਾਂ ਦੇ ਛੇ ਸਾਥੀਆਂ ਦੀ 35ਵੀਂ ਬਰਸੀ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸ਼ਹੀਦ ਕਾਮਰੇਡ ਅਮੋਲਕ ਸਿੰਘ ਦੀ ਯਾਦਗਾਰ ਵਿਖੇ ਪਾਰਟੀ ਦਾ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਬਜ਼ੁਰਗ ਸਾਥੀ ਸੁਖਦਰਸ਼ਨ ਰਾਮ ਸ਼ਰਮਾ ਅਤੇ ਸੀ.ਪੀ.ਆਈ. ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵਲੋਂ ਕੀਤੀ ਗਈ | ਕਾਮਰੇਡ ਹਰਦੇਵ ਅਰਸ਼ੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਕਾਮਰੇਡ ਅਮੋਲਕ ਸਿੰਘ ਅÏਲਖ ਤੇ ਉਨ੍ਹਾਂ ਦੇ ਛੇ ਸਾਥੀਆਂ ਵਲੋਂ 7 ਜੂਨ 1991 ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦਿੱਤੀ ਗਈ ਸ਼ਹਾਦਤ ਅਜਾਈਾ ਨਹੀਂ ਜਾਵੇਗੀ | ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿਚ ਇਨ੍ਹਾਂ ਕੁਰਬਾਨੀਆਂ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ ਜਦੋਂ ਸਾਡੇ ਮੁਲਕ ਦੀ ਸਿਆਸਤ ਧਰਮ ਨਿਰਪੱਖਤਾ ਦੇ ਸਿਧਾਂਤ ਤੋਂ ਬੁਰੀ ਤਰਾਂ ਭਟਕ ਗਈ ਹੋਵੇ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਵੀਰ ਸਿੰਘ ਕੰਮੇਆਣਾ, ਗੋਰਾ ਪਿਪਲੀ, ਬਲਕਾਰ ਸਿੰਘ ਸਹੋਤਾ, ਰੇਸ਼ਮ ਸਿੰਘ ਜਟਾਣਾ, ਸੁਖਜਿੰਦਰ ਸਿੰਘ ਤੂੰਬੜਭੰਨ, ਜਤਿੰਦਰ ਸਿੰਘ ਜੰਡਵਾਲਾ, ਪਾਵਰ ਕਾਮ ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਕਾਮਰੇਡ ਕੇਵਲ ਕਿ੍ਸ਼ਨ ਰੋਮਾਣਾ ਸਪੁੱਤਰ ਕਾਮਰੇਡ ਸਾਧੂ ਰਾਮ ਰੋਮਾਣਾ ਅਤੇ ਗਿਆਨ ਚੰਦ ਸ਼ਰਮਾ, ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ, ਨੌਜਵਾਨ ਆਗੂ ਚਰਨਜੀਤ ਸਿੰਘ ਚਮੇਲੀ, ਕਾਮਰੇਡ ਗੁਰਮੀਤ ਸਿੰਘ ਵਾਂਦਰ ਤਹਿਸੀਲ ਸਕੱਤਰ ਬਾਘਾ ਪੁਰਾਣਾ ਅਤੇ ਸਥਾਨਕ ਬ੍ਰਾਂਚ ਦੇ ਆਗੂ ਕਾਮਰੇਡ ਬੋਹੜ ਸਿੰਘ ਅÏਲਖ, ਜਸਵੰਤ ਸਿੰਘ ਨਿੱਕਾ ਅÏਲਖ, ਸ਼ਿਵ ਕੁਮਾਰ ਸ਼ਰਮਾ, ਬੂਟਾ ਸਿੰਘ ਉਰਫ ਡੀ ਸੀ, ਗੁਰਚਰਨ ਸਿੰਘ, ਕੁਲਵੰਤ ਸਿੰਘ, ਮੁਖਤਿਆਰ ਸਿੰਘ ਭਾਣਾ, ਨਾਇਬ ਸਿੰਘ ਘਣੀਏ ਵਾਲਾ, ਸੁਖਮੰਦਰ ਸਿੰਘ, ਜਲੌਰ ਸਿੰਘ, ਪੱਪੀ ਸਿੰਘ ਰਾਜੋਵਾਲਾ ਅਤੇ ਅੰਗਰੇਜ਼ ਕੌਰ ਅਰਾਈਆਂਵਾਲਾ ਕਲਾਂ ਨੇ ਵੀ ਨਾਅਰਿਆਂ ਦੀ ਗੂੰਜ ਵਿਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸੱਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਜ਼ਿਕਰਯੋਗ ਹੈ ਕਿ ਅੱਜ ਦਾ ਬਰਸੀ ਸਮਾਗਮ ਬੀਤੀ ਰਾਤ ਪਾਰਟੀ ਦੀ ਸਥਾਨਕ ਬਰਾਂਚ ਦੇ ਮੈਂਬਰ ਬਲਕਰਨ ਸਿੰਘ ਖਾਲਸਾ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਕਾਰਨ ਮੁਲਤਵੀ ਕਰਨਾ ਪੈ ਗਿਆ ਸੀ | ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਸਮੂਹ ਸੂਬਾਈ ਆਗੂ, ਜ਼ਿਲ੍ਹਾ ਪੱਧਰੀ ਆਗੂਆਂ ਅਤੇ ਸਥਾਨਕ ਬ੍ਰਾਂਚ ਦੇ ਸਮੂਹ ਆਗੂਆਂ ਨੇ ਇਕ ਮੀਟਿੰਗ ਕਰਕੇ ਨਿਰਣਾ ਲਿਆ ਕਿ ਸਾਉਣੀ ਦੇ ਸੀਜ਼ਨ ਕਾਰਨ ਮਜ਼ਦੂਰਾਂ ਦੇ ਰੁਝੇਵਿਆਂ ਨੂੰ ਮੁੱਖ ਰੱਖਦੇ ਹੋਏ 35ਵੀਂ ਬਰਸੀ ਇਕ ਜ਼ਿਲ੍ਹਾ ਪੱਧਰੀ ਚੇਤਨਾ ਕਨਵੈਂਨਸ਼ਨ ਦੇ ਰੂਪ ਵਿਚ 19 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਿੰਡ ਅÏਲਖ ਵਿਖੇ ਮਨਾਉਣ ਦਾ ਐਲਾਨ ਵੀ ਕੀਤਾ |
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਲੜਕੇ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਕਾਂਗਰਸ ਨੇ ਆਮ ਆਦਮੀ ਪਾਰਟੀ ਵਲੋਂ ਕਾਂਗਰਸੀ ਵਰਕਰ ਅਰਸ਼ਦੀਪ 'ਤੇ ਕੀਤੇ ਪਰਚੇ ਦੀ ਕੀਤੀ ਨਿੰਦਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।