16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ, ਇਕ ਨਾਮਜ਼ਦ <br/>

ਅਜੀਤ ਡੈਸਕ 09-06-2026
ਫ਼ਰੀਦਕੋਟ, 8 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਜ਼ਦੀਕ ਪੁੱਲ ਨਹਿਰਾਂ, ਕੱਚਾ ਰਸਤਾ ਡੋਗਰ ਬਸਤੀ, ਫ਼ਰੀਦਕੋਟ ਮੌਜੂਦ ਸਨ ਤਾਂ ਲਖਵਿੰਦਰ ਸਿੰਘ ਉਰਫ਼ ਪ੍ਰੇਮੀ ਪੁੱਤਰ ਗੁਰਮੇਲ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 32 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਅਤੇ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਕਥਿਤ ਦੋਸ਼ੀ ਤੋਂ ਪੁੱਛਗਿੱਛ ਤੋਂ ਬਾਅਦ ਸਾਗਰ ਸਿੰਘ ਪੁੱਤਰ ਗੁੁਰਮੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸ ਦੀ ਗਿ੍ਫ਼ਤਾਰੀ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗੁਰਮੀਤ ਰਾਮ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਜਹਾਜ਼ ਗਰਾਊਾਡ ਤੋਂ ਪ੍ਰਦੀਪ ਕੁਮਾਰ ਉਰਫ਼ ਬੱਬਲੂ ਪੁੱਤਰ ਜਗਦੀਸ਼ ਲਾਲ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਦਾਣਾ ਮੰਡੀ ਤੋਂ ਵਿਸ਼ਾਲ ਕੁਮਾਰ ਪੁੱਤਰ ਵਿਜੈ ਲਾਲ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 4.80 ਗ੍ਰਾਮ ਹੈਰੋਇਨ ਸਮੇਤ ਮੌਮੀ ਲਿਫਾਫਾ ਬਰਾਮਦ ਕੀਤੀ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਪਟਿਆਲਾ ਵਿਖੇ ਲਾਠੀਚਾਰਜ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰਾ <br/> ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।