16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਡਾ. ਰਮਨਦੀਪ ਸਿੰਘ ਜੈਤੋ ਨੇ ਡਾ. ਐਸ. ਪੀ. ਸਿੰਘ ਉਬਰਾਏ ਨਾਲ ਮੁਲਾਕਾਤ

ਅਜੀਤ ਡੈਸਕ 09-06-2026
ਜੈਤੋ, 8 ਜੂਨ (ਗੁਰਮੀਤਪਾਲ ਰੋੜੀਕਪੂਰਾ)-ਸਮਾਜ ਸੇਵਾ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਰੱਖਣ ਵਾਲੇ ਡਾ. ਰਮਨਦੀਪ ਸਿੰਘ ਨੇ ਅੱਜ ਪ੍ਰਸਿੱਧ ਅੰਤਰਰਾਸ਼ਟਰੀ ਸਮਾਜ ਸੇਵੀ ਡਾ. ਐਸ. ਪੀ. ਸਿੰਘ ਉਬਰਾਏ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਹ ਮੁਲਾਕਾਤ ਜੈਤੋ ਸ਼ਹਿਰ ਦੀਆਂ ਲੋੜਾਂ, ਸਮਾਜਿਕ ਭਲਾਈ, ਮਨੁੱਖਤਾ ਦੀ ਸੇਵਾ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਸਬੰਧੀ ਵਿਚਾਰਾਂ ਦੇ ਆਦਾਨ-ਪ੍ਰਦਾਨ ਲਈ ਮਹੱਤਵਪੂਰਨ ਰਹੀ | ਮੁਲਾਕਾਤ ਦੌਰਾਨ ਦੋਹਾਂ ਸ਼ਖ਼ਸੀਅਤਾਂ ਨੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ, ਲੋੜਵੰਦ ਲੋਕਾਂ ਦੀ ਸਹਾਇਤਾ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਵਿਆਪਕ ਬਣਾਉਣ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ | ਇਸ ਮੌਕੇ ਡਾ. ਉਬਰਾਏ ਨੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਆਪਣੇ ਸੇਵਾ ਕਾਰਜਾਂ ਅਤੇ ਵਿਦੇਸ਼ਾਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਭਾਰਤੀ ਨੌਜਵਾਨਾਂ ਦੀ ਮਦਦ ਲਈ ਚਲਾਈਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਡਾ. ਰਮਨਦੀਪ ਸਿੰਘ ਨੇ ਕਿਹਾ ਕਿ ਡਾ. ਉਬਰਾਏ ਵਰਗੀਆਂ ਮਹਾਨ ਅਤੇ ਪ੍ਰੇਰਣਾਦਾਇਕ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਨਾ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਡਾ. ਉਬਰਾਏ ਦਾ ਜੀਵਨ ਅਤੇ ਸੇਵਾ ਭਾਵਨਾ ਸਮਾਜ ਲਈ ਇਕ ਮਿਸਾਲ ਹੈ, ਜੋ ਹਰ ਵਿਅਕਤੀ ਨੂੰ ਮਨੁੱਖਤਾ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਤੋਂ ਮਿਲੀ ਪ੍ਰੇਰਣਾ ਭਵਿੱਖ ਵਿਚ ਹੋਰ ਵੱਧ ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਨਵੀਂ ਊਰਜਾ ਪ੍ਰਦਾਨ ਕਰੇਗੀ | ਇਸ ਦੌਰਾਨ ਲੋਕ ਹਿੱਤ ਦੇ ਪ੍ਰਾਜੈਕਟਾਂ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਆਪਸੀ ਸਹਿਯੋਗ ਦੀਆਂ ਸੰਭਾਵਨਾਵਾਂ ਉੱਤੇ ਵੀ ਵਿਚਾਰ ਕੀਤਾ ਗਿਆ |
ਪਿਛਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਨੌਜਵਾਨਾਂ ਨੇ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।