16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 09-06-2026
ਸਾਦਿਕ, 8 ਜੂਨ (ਆਰ.ਐਸ. ਧੁੰਨਾ)-ਆਪਣੀਆਂ ਮੰਗਾਂ ਮਨਵਾਉਣ ਲਈ ਪਟਿਆਲਾ ਵਿਖੇ ਸ਼ਾਂਤੀਪੂਰਵਕ ਧਰਨੇ 'ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਆਗੂਆਂ ਵਲੋਂ ਸਬ ਡਵੀਜ਼ਨ ਸਾਦਿਕ ਵਿਖੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਰਕਲ ਸਕੱਤਰ ਗੁਰਬਿੰਦਰ ਸਿੰਘ ਜੇਈ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਵੀ ਬਹੁਤ ਔਖਾ ਹੋਇਆ ਪਿਆ ਹੈ ਕਿਉਂਕਿ ਪਟਿਆਲਾ ਵਿਖੇ ਧਰਨੇ 'ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਪੁਲਿਸ ਵਲੋਂ ਲਾਠੀਚਾਰਜ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਖਿੱਚ ਧੂਹ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹਨ | ਇਸ ਮੌਕੇ ਸੁਖਰਾਜ ਸਿੰਘ, ਹਰਦੀਪ ਸਿੰਘ, ਰਵੀ, ਕਿਰਨ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਸੇਵਾ ਮੁਕਤ ਪਿ੍ੰ. ਰੁਲੀਆ ਸਿੰਘ ਸਿੱਧੂ ਦਾ ਦਿਹਾਂਤ ਅਗਲੀ ਖ਼ਬਰ ਡਾ. ਰਮਨਦੀਪ ਸਿੰਘ ਜੈਤੋ ਨੇ ਡਾ. ਐਸ. ਪੀ. ਸਿੰਘ ਉਬਰਾਏ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।