04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 11-06-2026
ਫ਼ਰੀਦਕੋਟ, 10 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਚਾਕੀ ਕਲਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੱਤਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਮਚਾਕੀ ਕਲਾ, ਮਹਿਮੂਆਣਾ ਆਦਿ ਨੂੰ ਜਾ ਰਹੇ ਸਨ ਤਾਂ ਪਿੰਡ ਮਚਾਕੀ ਕਲਾਂ ਸਾਈਡ ਤੋਂ ਆ ਰਹੇ ਸਰੂਪ ਸਿੰਘ ਦਾਨਾ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਚਾਕੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 15 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਢਾਬੇ 'ਤੇ ਛਾਪੇਮਾਰੀ ਕਰ ਸ਼ੱਕੀ ਹਾਲਤ 'ਚ 8 ਜੋੜੇ ਕਾਬੂ ਅਗਲੀ ਖ਼ਬਰ ਅਗਰਵਾਲ ਸਭਾ ਨੇ ਮਹੇਸ਼ ਅਗਰਵਾਲ ਦੇ ਡੀਜੀਪੀ ਤਾਮਿਲਨਾਡੂ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।