04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਢਾਬੇ 'ਤੇ ਛਾਪੇਮਾਰੀ ਕਰ ਸ਼ੱਕੀ ਹਾਲਤ 'ਚ 8 ਜੋੜੇ ਕਾਬੂ

ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਰਣਜੀਤ ਸਿੰਘ ਢਿੱਲੋਂ)-ਥਾਣਾ ਸਿਟੀ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਢਾਬੇ 'ਤੇ ਰੇਡ ਮਾਰੇ ਜਾਣ ਦਾ ਸਮਾਚਾਰ ਹੈ | ਸ਼ਾਮ ਮੌਕੇ ਪੁਲਿਸ ਵਲੋਂ ਵੱਡੀ ਪੱਧਰ 'ਤੇ ਇਸ ਢਾਬੇ 'ਤੇ ਸੂਚਨਾ ਦੇ ਆਧਾਰ 'ਤੇ ਰੇਡ ਮਾਰੀ ਗਈ | ਇਸ ਮੌਕੇ ਡੀ.ਐਸ.ਪੀ. ਬਚਨ ਸਿੰਘ ਤੋਂ ਇਲਾਵਾ ਥਾਣਾ ਸਿਟੀ ਦੀ ਐਸ.ਐਚ.ਓ ਰਵਿੰਦਰ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਪੁਲਿਸ ਕਰਮਚਾਰੀ ਹਾਜ਼ਰ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਰੇਡ ਦੌਰਾਨ ਸ਼ੱਕੀ ਹਾਲਾਤਾਂ ਵਿਚ 8 ਜੋੜਿਆਂ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਸਾਰੀ ਜਾਣਕਾਰੀ ਦਿੱਤੀ ਜਾਵੇਗੀ | ਇਸ ਹੋਟਲ 'ਤੇ ਰੇਡ ਵੱਜਣ ਦੀ ਸ਼ਹਿਰ ਵਿਚ ਪੂਰੀ ਚਰਚਾ ਚੱਲ ਰਹੀ ਹੈ | ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ | ਦੇਹ ਵਪਾਰ ਦੇ ਧੰਦੇ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ | ਪੜਤਾਲ ਮਗਰੋਂ ਹੀ ਸਾਰੀ ਸਥਿਤੀ ਸਪਸ਼ਟ ਹੋਵੇਗੀ |
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਵਿਰਦੀ ਰਾਮਗੜ੍ਹੀਆ ਵੈਲਫੇਅਰ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।