04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਮ ਆਦਮੀ ਕਲੀਨਿਕ ਕੰਦੂਖੇੜਾ ਤੇ ਮਲੋਟ ਲਈ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਲਈ ਦੋ ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ | ਇਸ ਭਰਤੀ ਕੀਤੇ ਗਏ ਡਾਕਟਰਾਂ ਨੂੰ ਅੱਜ ਡਾ. ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਕੰਦੂ ਖੇੜਾ ਅਤੇ ਮਲੋਟ (ਸੱਚਾ ਸੌਦਾ ਰੋਡ) ਲਈ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ, ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡਾਕਟਰ ਰਾਜਨਦੀਪ ਸਿੰਘ ਆਮ ਆਦਮੀ ਕਲੀਨਿਕ ਕੰਦੂਖੇੜਾ ਅਤੇ ਡਾ. ਪ੍ਰੇਸ਼ਸ ਸੁਖੀਜਾ ਆਮ ਆਦਮੀ ਕਲੀਨਿਕ ਮਲੋਟ (ਸੱਚਾ ਸੌਦਾ ਰੋਡ) ਵਿਖੇ ਆਪਣੀ ਸੇਵਾਵਾਂ ਨਿਭਾਉਣਗੇ | ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ ਲਈ ਅਪੀਲ ਕੀਤੀ | ਇਸ ਮੌਕੇ ਡਾ. ਰੋਬਿਨ, ਪਵਿੱਤਰ ਸਿੰਘ ਐੱਮ.ਐੱਲ.ਟੀ., ਲੱਕੀ ਕੁਮਾਰ ਕਲਰਕ, ਗੁਰਚਰਨ ਸਿੰਘ ਫਾਰਮੇਸੀ ਅਫ਼ਸਰ, ਰਾਜ ਬਾਬੂ ਹਾਜ਼ਰ ਸਨ
ਪਿਛਲੀ ਖ਼ਬਰ ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅੱਜ ਦੇ ਐਕਸ਼ਨ ਨੂੰ ਸਫ਼ਲ ਬਣਾਉਣ ਸੰਬੰਧੀ ਅਧਿਆਪਕਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।