ਮਲੋਟ, 10 ਜੂਨ (ਪਾਟਿਲ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੀ ਪ੍ਰੀਖਿਆਵਾਂ ਵਿਚ ਬੀ.ਏ. ਭਾਗ ਪਹਿਲਾ ਦੇ ਸਮੈਸਟਰ (ਪਹਿਲਾ) ਦੇ ਨਤੀਜਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਕਾਲਜ ਦੀ ਵਿਦਿਆਰਥਣ ਸੁਸ਼ੀਲਾ ਦੇਵੀ ਨੇ (7.67) ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਦੀਪ ਕੌਰ ਨੇ (7.50) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸ਼ਿਲਪਾ ਰਾਣੀ ਨੇ (7.46) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਮਿਹਨਤ ਸਦਕਾ ਆਇਆ ਹੈ | ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਅਜਿਹਾ ਸ਼ਾਨਦਾਰ ਨਤੀਜਾ ਆਉਣ 'ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ | ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਨੇ ਕਿਹਾ ਕਿ ਚੰਗਾ ਨਤੀਜਾ ਆਉਣ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ |