04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਨੂੰ ਕੇਅਰ ਕੰਪੈਨਿਅਨ ਪ੍ਰੋਗਰਾਮ ਦੀ ਸਿਖਲਾਈ ਦਿੱਤੀ

ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਹਰਮਹਿੰਦਰ ਪਾਲ)-ਮਰੀਜ਼ਾਂ ਨੂੰ ਉਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਡਾ. ਸੁਨੀਲ ਬਾਂਸਲ ਸਿਵਲ ਸਰਜਨ ਦੀ ਅਗਵਾਈ ਵਿਚ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਅਰ ਕੰਪੈਨਿਅਨ ਪ੍ਰੋਗਰਾਮ ਦੇ ਸਟੇਟ ਕੋਆਰਡੀਨੇਟਰ ਵਲੋਂ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ | ਇਸ ਟ੍ਰੇਨਿੰਗ ਵਿਚ ਜ਼ਿਲ੍ਹੇ ਦੀਆਂ ਸਟਾਫ਼ ਨਰਸਾਂ ਤੇ ਨਰਸਿੰਗ ਸਿਸਟਰਾਂ ਨੇ ਭਾਗ ਲਿਆ | ਅਸ਼ਵਨੀ ਸ਼ਰਮਾ ਵਾਈ.ਓ.ਐੱਸ. ਏਡ ਇਨੋਵੇਸ਼ਨ ਫਾਊਾਡੇਸ਼ਨ ਵਲੋਂ ਟ੍ਰੇਨਿੰਗ ਦੌਰਾਨ ਕੇਅਰ ਕੰਪੈਨਿਅਨ ਪ੍ਰੋਗਰਾਮ ਦੇ ਉਦੇਸ਼ਾਂ, ਮਹੱਤਤਾ ਤੇ ਇਸ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ | ਮਾਹਿਰਾਂ ਵਲੋਂ ਦੱਸਿਆ ਗਿਆ ਕਿ ਇਹ ਪ੍ਰੋਗਰਾਮ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੁਨਿਆਦੀ ਸਿਹਤ ਸੰਭਾਲ ਸੰਬੰਧੀ ਜਾਣਕਾਰੀ ਅਤੇ ਹੁਨਰ ਪ੍ਰਦਾਨ ਕਰਦਾ ਹੈ, ਤਾਂ ਜੋ ਉਹ ਹਸਪਤਾਲ ਅਤੇ ਘਰ ਦੋਵਾਂ ਥਾਵਾਂ 'ਤੇ ਮਰੀਜ਼ ਦੀ ਬਿਹਤਰ ਦੇਖਭਾਲ ਕਰ ਸਕਣ | ਡਾ. ਕੁਲਤਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਅਰ ਕੰਪੈਨਿਅਨ ਪ੍ਰੋਗਰਾਮ ਮਰੀਜ਼ਾਂ ਦੀ ਸਿਹਤ ਵਿਚ ਸੁਧਾਰ ਲਿਆਉਣ ਅਤੇ ਹਸਪਤਾਲਾਂ ਵਿਚ ਇਲਾਜ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਮਹੱਤਵਪੂਰਨ ਪਹਿਲ ਹੈ | ਉਨ੍ਹਾਂ ਕਿਹਾ ਕਿ ਸਟਾਫ਼ ਨਰਸਾਂ ਤੇ ਨਰਸਿੰਗ ਸਿਸਟਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਹੀ ਜਾਣਕਾਰੀ ਅਤੇ ਮਾਰਗ ਦਰਸ਼ਨ ਪ੍ਰਦਾਨ ਕਰਨ, ਜਿਸ ਨਾਲ ਇਲਾਜ ਦੇ ਨਤੀਜੇ ਹੋਰ ਵਧੀਆ ਹੋ ਸਕਣ | ਉਨ੍ਹਾਂ ਟ੍ਰਨਿੰਗ ਦੌਰਾਨ ਨਵਜੰਮੇ ਬੱਚਿਆਂ ਦੀ ਦੇਖਭਾਲ, ਮਾਤਾ ਅਤੇ ਬੱਚੇ ਦੀ ਸਿਹਤ, ਸਫ਼ਾਈ, ਪੋਸ਼ਣ, ਛਾਤੀ ਦਾ ਦੁੱਧ ਪਿਲਾਉਣ ਦੇ ਫ਼ਾਇਦੇ, ਹੱਥਾਂ ਦੀ ਸਫ਼ਾਈ, ਸੰਕਰਮਣ ਤੋਂ ਬਚਾਅ ਅਤੇ ਮਰੀਜ਼ਾਂ ਦੀ ਘਰੇਲੂ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਐਮਰਜੈਂਸੀ ਸਥਿਤੀਆਂ ਵਿਚ ਕੀਤੇ ਜਾਣ ਵਾਲੇ ਮੁੱਢਲੇ ਉਪਚਾਰ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਉਨ੍ਹਾਂ ਸ਼ਾਮਿਲ ਸਟਾਫ ਨਰਸਾਂ ਤੇ ਨਰਸਿੰਗ ਸਿਸਟਰਾਂ ਨੇ ਇਸ ਪ੍ਰੋਗਰਾਮ ਨੂੰ ਬਹੁਤ ਹੀ ਲਾਭਦਾਇਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੋਰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿਚ ਮਦਦ ਮਿਲੇਗੀ | ਇਸ ਮੌਕੇ ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ. ਰੋਬਿਨ, ਦੀਪਕ ਕੁਮਾਰ ਡੀ.ਪੀ.ਐੱਮ., ਪਵਿੱਤਰ ਸਿੰਘ ਐੱਮ.ਐੱਲ.ਟੀ., ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਗਗਨਦੀਪ ਕੌਰ ਬੀ.ਸੀ.ਸੀ. ਅਤੇ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਕਿਤਾਬਾਂ ਵੰਡੀਆਂ ਅਗਲੀ ਖ਼ਬਰ ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।