ਮਲੋਟ, 10 ਜੂਨ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਨੇਪਾਲ ਸ਼ੋਟੋਕਨ ਕਰਾਟੇ ਐਸੋਸੀਏਸ਼ਨ ਨੇ ਨੇਪਾਲ ਦੇ ਕਾਠਮੰਡੂ ਵਿਚ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ | 8 ਦੇਸ਼ਾਂ ਦੀਆਂ ਟੀਮਾਂ ਦੇ ਲਗਪਗ 600 ਖਿਡਾਰੀਆਂ ਨੇ ਹਿੱਸਾ ਲਿਆ | ਸਕੂਲ ਦੀ ਵਿਦਿਆਰਥਣ ਵੰਸ਼ਿਕਾ ਨੇ ਭਾਰਤੀ ਟੀਮ ਵਿਚ ਹਿੱਸਾ ਲਿਆ ਅਤੇ ਸੋਨ ਤਗ਼ਮਾ ਜਿੱਤਿਆ, ਜਿਸ ਨਾਲ ਸਕੂਲ ਅਤੇ ਉਸ ਦੇ ਦੇਸ਼ ਦੋਵਾਂ ਦਾ ਮਾਣ ਵਧਿਆ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਵੰਸ਼ਿਕਾ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਅਟੁੱਟ ਦਿ੍ੜ੍ਹਤਾ ਤੇ ਸਮਰਪਣ ਨਾਲ ਵਿਦਿਆਰਥਣ ਨੇ ਆਪਣੇ ਅਸਾਧਾਰਨ ਹੁਨਰ ਦਾ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਵਿਦਿਆਰਥੀਆਂ, ਮਾਪਿਆਂ ਤੇ ਖੇਡ ਵਿਭਾਗ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਕੇ ਸ਼ਹਿਰ ਦਾ ਨਾਮ ਰੌਸ਼ਨ ਕਰ ਰਿਹਾ ਹੈ |