11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 12-06-2026
ਫ਼ਰੀਦਕੋਟ, 11 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚਹਿਲ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚਹਿਲ ਤੋਂ ਅੱਗੇ ਚੌਰਸਤੇ 'ਤੇ ਪੁੱਜੇ ਤਾਂ ਬੰਦ ਪਏ ਢਾਬੇ ਪਾਸ ਖੜੇ ਬੂਟਾ ਸਿੰਘ ਉਰਫ਼ ਅਕਾਸ਼ਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚਹਿਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 27 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸੇਵਾ ਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫ਼ੇਅਰ ਐਸੋਸੀਏਸ਼ਨ ਨੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।