11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਨੇ ਐਸ.ਐਸ.ਪੀ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 12-06-2026
ਫ਼ਰੀਦਕੋਟ, 11 ਜੂਨ (ਹਰਮਿੰਦਰ ਸਿੰਘ ਮਿੰਦਾ)-ਮਹਾਂ ਕਾਲ ਸਵਰਗ ਧਾਮ ਸੇਵਾ ਸੁਸਾਇਟੀ ਰਜਿ. ਫ਼ਰੀਦਕੋਟ ਵਲੋਂ ਨਵਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਗੁਰਬੰਸ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰਧਾਨ ਬਲਜੀਤ ਸ਼ਰਮਾ, ਚੇਅਰਮੈਨ ਅਸ਼ੋਕ ਭਟਨਾਗਰ, ਮੀਤ ਪ੍ਰਧਾਨ ਸੇਵਾ ਮੁਕਤ ਐਸ ਪੀ ਹਰਜਿੰਦਰ ਸਿੰਘ , ਮੁਸਲਿਮ ਵੈਲਫੇਅਰ ਬੋਰਡ ਦੇ ਪ੍ਰਧਾਨ ਦਿਲਾਵਰ ਹੁਸੈਨ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਤੇ ਧਾਰਮਿਕ ਕੰਮਾਂ ਸਬੰਧੀ ਪੁਲਿਸ ਕਪਤਾਨ ਨੂੰ ਜਾਣੂ ਕਰਵਾਇਆ | ਇਸ ਮੌਕੇ ਸਰਪ੍ਰਸਤ ਸੁਰਿੰਦਰ ਸਿੰਘ ਕੋਹਲੀ, ਗੁਰਮੀਤ ਸਿੰਘ ਬੱਗੂ, ਗੁਰਮੀਤ ਸਿੰਘ ਗਿੱਲ, ਇੰਦਰਜੀਤ ਸਿੰਘ ਬਰਾੜ, ਡਾ. ਪ੍ਰਸ਼ੋਤਮ ਗੁਪਤਾ, ਪਰਮਜੀਤ ਸਿੰਘ ਪੰਮਾ, ਭੁਪਿੰਦਰ ਸਰੀਨ, ਕੇ ਸਿੰਘ ਸਰਾਂ, ਅਸ਼ੋਕ ਸ਼ਰਮਾ, ਦੀਪਕ ਵਰਮਾ ਅਤੇ ਮਨਮੋਹਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਲਛਮਣ ਭਗਤੂਆਣਾ ਤੇ ਕਿਸਾਨ ਆਗੂ ਨਾਇਬ ਭਗਤੂਆਣਾ ਨੂੰ ਸਦਮਾ, ਭਰਾ ਦਾ ਦਿਹਾਂਤ ਅਗਲੀ ਖ਼ਬਰ ਕੋਟਕਪੂਰਾ ਫ਼ੋਟੋਗ੍ਰਾਫਰ ਐਸੋਸੀਏਸ਼ਨ ਨੇ ਮੈਂਬਰਸ਼ਿਪ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।