11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 12-06-2026
ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੀ ਕਾਰਵਾਈ ਜੋਗਿੰਦਰ ਸਿੰਘ ਸਮਾਘ ਵਲੋਂ ਸ਼ੁਰੂ ਕੀਤੀ ਗਈ | ਸਭ ਤੋਂ ਪਹਿਲਾਂ ਹਰਦੇਵ ਸਿੰਘ ਡਰਾਈਵਰ, ਬਲੌਰ ਸਿੰਘ ਸੇਵਾ ਮੁਕਤ ਇੰਸਪੈਕਟਰ, ਹਰਪ੍ਰੀਤ ਸਿੰਘ ਦੇ ਪਿਤਾ ਹਰਨੇਕ ਸਿੰਘ ਰੰਧਾਵਾ, ਅਵਤਾਰ ਸਿੰਘ ਦੀ ਪਤਨੀ ਬਲਵਿੰਦਰ ਕੌਰ ਅਤੇ ਗਿਆਨੀ ਗੁਰਬਚਨ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਦੋ ਮਿੰਟ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਤਰ੍ਹਾਂ ਮੀਟਿੰਗ ਦੇ ਦੂਜੇ ਦੌਰ ਵਿਚ ਜਨਮ ਦਿਨ ਵਾਲੇ ਸਾਥੀਆਂ ਹੰਸਾ ਸਿੰਘ ਚੱਕ ਗਾਂਧਾ ਸਿੰਘ ਵਾਲਾ, ਸੁਰਿੰਦਰ ਸਿੰਘ ਮੁਕਤਸਰ, ਸੁਖਬੀਰ ਸਿੰਘ ਰਾਣੀਵਾਲਾ, ਮਲਕੀਤ ਸਿੰਘ ਨੰਦਗੜ੍ਹ ਨੂੰ ਹਾਰ ਪਹਿਨਾ ਕੇ ਵਧਾਈ ਦਿੱਤੀ ਗਈ | ਇਸ ਮੌਕੇ ਬੁਲਾਰਿਆਂ ਕਸ਼ਮੀਰ ਸਿੰਘ ਢਿੱਲੋਂ ਸੁਖਨਾ, ਭੰਵਰ ਲਾਲ ਸ਼ਰਮਾ, ਬਲਵੀਰ ਸਿੰਘ, ਦਰਸ਼ਨ ਸਿੰਘ ਸੋਥਾ, ਬਲਵੀਰ ਸਿੰਘ ਨਿੱਕਾ, ਮੁਕੰਦ ਸਿੰਘ ਚੇਅਰਮੈਨ, ਗੁਰਚਰਨ ਸਿੰਘ ਤਰਖਾਣਵਾਲਾ ਸੇਵਾ ਮੁਕਤ ਇੰਸਪੈਕਟਰ ਤੇ ਅਮਰਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਅਤੇ ਡੀ.ਏ. ਦੀ ਕਿਸ਼ਤ ਪਿਛਲੇ ਬਕਾਏ ਸਮੇਤ ਦਿੱਤੀ ਜਾਵੇ | ਇਸ ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਹੋਰ ਮੰਗਾਂ ਤੇ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਇਕਬਾਲ ਸਿੰਘ ਬਰਾੜ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕੱਚੇ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਪ੍ਰਦਰਸ਼ਨ ਅਗਲੀ ਖ਼ਬਰ ਚੇਅਰਮੈਨ ਲਛਮਣ ਭਗਤੂਆਣਾ ਤੇ ਕਿਸਾਨ ਆਗੂ ਨਾਇਬ ਭਗਤੂਆਣਾ ਨੂੰ ਸਦਮਾ, ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।