11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੋਤੀਆਬਿੰਦ ਕੈਂਪ 'ਚ 21 ਮਰੀਜ਼ਾਂ ਦੇ ਸਫ਼ਲ ਆਪ੍ਰੇਸ਼ਨ ਹੋਏ

ਅਜੀਤ ਡੈਸਕ 12-06-2026
ਡੱਬਵਾਲੀ, 11 ਜੂਨ (ਇਕਬਾਲ ਸਿੰਘ ਸ਼ਾਂਤ)-ਅਖਿਲ ਭਾਰਤੀ ਸੇਵਾ ਸੰਘ ਵੱਲੋਂ ਲਗਾਏ ਮੁਫ਼ਤ ਅੱਖਾਂ ਦੀ ਜਾਂਚ ਤੇ ਮੋਤੀਆਬਿੰਦ ਆਪ੍ਰੇਸ਼ਨ ਕੈਂਪ ਦੇ ਅੱਜ ਚੌਥੇ ਦਿਨ ਤੱਕ ਕੁੱਲ 21 ਮਰੀਜ਼ਾਂ ਦੀਆਂ ਅੱਖਾਂ ਦੇ ਸਫ਼ਲ ਆਪ੍ਰੇਸ਼ਨ ਹੋ ਚੁੱਕੇ ਹਨ | ਬਾਗਲਾ ਅੱਖਾਂ ਦੇ ਹਸਪਤਾਲ ਵਿਚ ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਸਿਹਤ 'ਤੇ ਨਿਯਮਿਤ ਨਜ਼ਰ ਰੱਖੀ ਜਾ ਰਹੀ ਹੈ | ਅੱਜ ਸੰਘ ਦੇ ਸੂਬਾਈ ਜਨਰਲ ਸਕੱਤਰ ਆਕਾਸ਼ ਸੈਨ ਨੇ ਹਸਪਤਾਲ ਪੁੱਜ ਕੇ ਕੈਂਪਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ | ਸ਼ਾਖ਼ਾ ਪ੍ਰਧਾਨ ਰਾਕੇਸ਼ ਬਾਂਸਲ ਅਤੇ ਕੌਮੀ ਸੰਗਠਨ ਮੰਤਰੀ ਤੇ ਪ੍ਰੋਜੈਕਟ ਚੇਅਰਮੈਨ ਡਾ. ਰਾਜਿੰਦਰ ਕੁਮਾਰ ਗਰਗ ਨੇ ਕਿਹਾ ਕਿ ਸੰਸਥਾ ਦਾ ਇਹ ਮੁਫ਼ਤ ਨੇਤਰ ਕੈਂਪ ਸਮਾਜ ਸੇਵਾ ਵੱਲ ਇਕ ਅਹਿਮ ਕਦਮ ਹੈ | ਇਸ ਦੌਰਾਨ ਜੋਤਾਂਵਾਲੀ ਦੇ ਸਰਪੰਚ ਨੁਮਾਇੰਦੇ ਪਰਮਜੀਤ ਸਿੰਘ ਨੇ ਵੀ ਕੈਂਪ ਦਾ ਨਿਰੀਖਣ ਕਰਦਿਆਂ ਸੰਸਥਾ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸਾਨੂੰ ਕਮਾਈ ਦਾ ਕੁਝ ਹਿੱਸਾ ਲੋੜਵੰਦਾਂ ਦੀ ਮਦਦ ਲਈ ਕੱਢਣਾ ਚਾਹੀਦਾ ਹੈ-ਅਨੇਕ ਬਰਾੜ ਅਗਲੀ ਖ਼ਬਰ ਪਾਵਰਕਾਮ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।