12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ਼ਹੀਦੀ ਦਿਹਾੜੇ ਅਤੇ ਜੂਨ '84 ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ 16 ਨੂੰ

ਅਜੀਤ ਡੈਸਕ 12-06-2026
ਸਾਦਿਕ, 11 ਜੂਨ (ਆਰ.ਐਸ.ਧੁੰਨਾ)-ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਮਾਗਮ 16 ਜੂਨ ਦਿਨ ਮੰਗਲਵਾਰ ਨੂੰ ਗੁਰਦੁਆਰਾ ਸੁਖਮਣੀ ਸਾਹਿਬ ਸਾਦਿਕ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਸਰਕਲ ਸਾਦਿਕ ਦੇ ਪ੍ਰਧਾਨ ਜਥੇਦਾਰ ਚੰਦ ਸਿੰਘ ਡੋਡ ਅਤੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪੰਜਵੀਂ ਪਾਤਸਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ 14 ਜੂਨ ਦਿਨ ਐਤਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ ਅਤੇ 16 ਜੂਨ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਰਾਗੀ ਜਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਹੀਦੀ ਸਾਕਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ ਅਤੇ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ ਜਾਵੇਗੀ | ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦਾ 11 ਰੋਜ਼ਾ ਸਮਰ ਕੈਂਪ ਸਫ਼ਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਸੜਕੀ ਹਾਦਸੇ ਦਾ ਸ਼ਿਕਾਰ ਪ੍ਰਭਕਰਨ ਸਿੰਘ ਰੋਮਾਣਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।