12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਉੱਦਮ ਕਲੱਬ (ਰਜਿ:) ਜੈਤੋ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਸਵਾਗਤ

ਅਜੀਤ ਡੈਸਕ 12-06-2026
ਜੈਤੋ, 11 ਜੂਨ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਸਮਾਜ ਅਤੇ ਵਾਤਾਵਰਨ ਸੰਭਾਲ ਲਈ ਲਗਾਤਾਰ ਕੰਮ ਕਰ ਰਹੇ ਉੱਦਮ ਕਲੱਬ (ਰਜਿ:) ਜੈਤੋ ਦੇ ਪ੍ਰਧਾਨ ਗੁਰਜੰਗ ਸਿੰਘ ਸੇਖੋਂ, ਚੇਅਰਮੈਨ ਰੇਸ਼ਮ ਸਿੰਘ ਸਿੰਘ ਬਰਾੜ, ਜਰਨਲ ਸਕੱਤਰ ਸਵਰਨਜੀਤ ਸਿੰਘ ਅਤੇ ਮੈਂਬਰਾਂ ਵਲੋਂ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਵਿਚ ਆਉਣ 'ਤੇ ਉਨ੍ਹਾਂ ਨੂੰ ਹਰਿਆਵਲੀ ਦਾ ਪ੍ਰਤੀਕ ਪੌਦਾ ਭੇਟ ਕਰਕੇ ਸਵਾਗਤ ਕੀਤਾ ਗਿਆ | ਉੱਦਮ ਕਲੱਬ ਜੈਤੋ ਵਲੋਂ ਪਿਛਲੇ ਲੰਮੇ ਸਮੇਂ ਦੌਰਾਨ ਕੀਤੇ ਜਾ ਰਹੇ ਸਮਾਜਿਕ, ਵਾਤਾਵਰਨ ਅਤੇ ਲੋਕ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਕਲੱਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੰਸਥਾ ਵਲੋਂ ਰੁੱਖ ਲਗਾਉਣ, ਪੌਦਿਆਂ ਦੀ ਸੰਭਾਲ, ਸਫਾਈ ਮੁਹਿੰਮਾਂ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਫੈਲਾਉਣ ਸਮੇਤ ਕਈ ਲੋਕ-ਹਿਤ ਕਾਰਜ ਨਿਰੰਤਰ ਰਾਜੀ ਕੀਤੇ ਹੋਏ ਹਨ | ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਉੱਦਮ ਕਲੱਬ (ਰਜਿ:) ਜੈਤੋ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਭਲਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਕਲੱਬ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕਾਰਜ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸੜਕੀ ਹਾਦਸੇ ਦਾ ਸ਼ਿਕਾਰ ਪ੍ਰਭਕਰਨ ਸਿੰਘ ਰੋਮਾਣਾ ਦਾ ਦਿਹਾਂਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਸਤਾਰ ਤੇ ਗੁਰਮਤਿ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।