06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਤਿੰਨ ਨਾਬਾਲਗ ਬੱਚਿਆਂ ਨੇ ਸਕੂਲ ’ਚ ਕੀਤੀ ਭੰਨਤੋੜ

ਅਜੀਤ ਡੈਸਕ 16-06-2026
ਜੈਤੋ, 15 ਜੂਨ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਸਥਾਨਕ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ ਵਿਖੇ ਬੀਤੇ ਦਿਨ ਚਿੰਤਾਜਨਕ ਘਟਨਾ ਸਾਹਮਣੇ ਆਈ, ਜਿੱਥੇ ਤਿੰਨ ਨਾਬਾਲਗ ਬੱਚਿਆਂ ਵਲੋਂ ਸਕੂਲ ਦੀ ਇਮਾਰਤ ਵਿਚ ਦਾਖ਼ਲ ਹੋ ਕੇ ਭਾਰੀ ਭੰਨਤੋੜ ਕੀਤੀ ਗਈ। ਇਸ ਘਟਨਾ ਦੌਰਾਨ ਲਾਇਬ੍ਰੇਰੀ ਦੇ ਸ਼ੀਸ਼ੇ ਤੋੜੇ ਗਏ, ਬਿਜਲੀ ਫਿਟਿੰਗ ਅਤੇ ਪੱਖਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਗਮਲੇ ਤਬਾਹ ਕੀਤੇ ਗਏ ਅਤੇ ਸਕੂਲ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਭੰਨਤੋੜ ਕੀਤੀ ਗਈ। ਘਟਨਾ ਦਾ ਪਤਾ ਲੱਗਣ ਉਪਰੰਤ ਸਕੂਲ ਪ੍ਰਬੰਧਕਾਂ ਵਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐਸ.ਐਚ.ਓ. ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਛਾਣਬੀਨ ਸ਼ੁਰੂ ਕੀਤੀ ਗਈ ਸੀ। ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਤਿੰਨਾਂ ਨਾਬਾਲਗ ਬੱਚਿਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਕੂਲ ਪ੍ਰਬੰਧਕਾਂ ਨੇ ਇਸ ਘਟਨਾ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣਾ ਬਹੁਤ ਮੰਦਭਾਗਾ ਹੈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਦੂਰ ਰੱਖਣ ਅਤੇ ਸਿੱਖਿਆ ਸੰਸਥਾਵਾਂ ਦੀ ਸੁਰੱਖਿਆ ਲਈ ਸਾਂਝੇ ਯਤਨ ਕੀਤੇ ਜਾਣ।
ਪਿਛਲੀ ਖ਼ਬਰ ਖਾਲਸਾ ਸਕੂਲ ਦੇ ਕੈਡਿਟਸ ਦਾ ਨੈਸ਼ਨਲ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਜੋਕੇ ਸਮੇਂ ਅੰਦਰ ਅਜੋਕੀ ਨੌਜਵਾਨ ਪੀੜ੍ਹੀ ਨੂੰ ਸੰਭਾਲਣ ਦੀ ਲੋੜ-ਵਿਕਰਮਜੀਤ ਸਿੰਘ ਸਾਹਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।