05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਾਜਾਇਜ਼ ਅਸਲ੍ਹੇ ਸਮੇਤ ਦੋ ਨੌਜਵਾਨ ਕੀਤੇ ਕਾਬੂ

ਅਜੀਤ ਡੈਸਕ 16-06-2026
ਫਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਾਜਾਇਜ਼ ਅਸਲੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਪਿਸਤੌਲ, ਤਿੰਨ ਮੈਗਜ਼ੀਨ, ਦੋ ਮੋਬਾਈਲ ਫੋਨ ਅਤੇ ਜ਼ਿੰਦਾ ਰੋਂਦ ਬਰਾਮਦ ਕੀਤੇ ਹਨ। ਪੁਲਿਸ ਵਲੋਂ ਦੋਵਾਂ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਐੱਸ.ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਫਿਰੋਜ਼ਪੁਰ ਕੈਂਟ ਦੇ ਬੱਸ ਸਟੈਂਡ ਨੇੜੇ ਸਥਿਤ ਲਾਈਟਾਂ ਵਾਲੇ ਚੌਂਕ ਵਿਚ ਮੌਜ਼ੂਦ ਸਨ। ਇਸੇ ਦੌਰਾਨ ਪੁਲਿਸ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਕੁੰਡੇ ਦੇ ਰਹਿਣ ਵਾਲੇ ਦੋ ਨੌਜਵਾਨ ਜਿਨ੍ਹਾਂ ਦੀ ਪਛਾਣ ਮਿੰਟੂ ਪੁੱਤਰ ਬਾਬੂ ਵਾਲਾ ਅਤੇ ਰਸ਼ਪਾਲ ਉਰਫ ਸੇਵਕ ਪੁੱਤਰ ਜੀਤਾ ਵਜੋਂ ਹੋਈ ਹੈ। ਨਾਜਾਇਜ਼ ਅਸਲੇ ਦਾ ਧੰਦਾ ਕਰਦੇ ਹਨ। ਮੁਖਬਰ ਨੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਸ਼ਮਸ਼ਾਨਘਾਟ ਰੋਡ ਫਿਰੋਜ਼ਪੁਰ ਕੈਂਟ ਦੇ ਕੋਲ ਖੜ੍ਹੇ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਹਨ। ਪੁਲਿਸ ਪਾਰਟੀ ਨੇ ਮੁਖਬਰ ਵੱਲੋਂ ਦੱਸੀ ਗਈ ਜਗ੍ਹਾ ‘ਤੇ ਰੇਡ ਕਰਕੇ ਮਿੰਟੂ ਅਤੇ ਰਸ਼ਪਾਲ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।
ਪਿਛਲੀ ਖ਼ਬਰ ਮਲੋਟ ਵਿਚ ਮੀਂਹ ਨੇ ਖੋਲ੍ਹੀ ਸੀਵਰੇਜ ਪ੍ਰਬੰਧਾਂ ਦੀ ਪੋਲ ਅਗਲੀ ਖ਼ਬਰ ਜ਼ਿਲ੍ਹਾ ਫ਼ਰੀਦਕੋਟ ਦੀ ਕਿ੍ਕਟ ਟੀਮ ਲਈ ਟਰਾਇਲ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।