11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫ਼ਰੀਦਕੋਟ ਵਿਖੇ ਸੰਨ ਫ਼ਾਊਂਡੇਸ਼ਨ ਵਲੋਂ ਸਥਾਪਿਤ ਸਕਿਲ ਡਿਵੈੱਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਅਜੀਤ ਡੈਸਕ 18-06-2026

ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫ਼ਰੀਦਕੋਟ ਦੇ ਰੈਡ ਕਰਾਸ ਭਵਨ ਵਿਖੇ ਸੰਨ ਫ਼ਾਊਂਡੇਸ਼ਨ ਵਲੋਂ ਸਥਾਪਿਤ ਸਕਿਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਅਤੇ ਆਤਮਨਿਰਭਰ ਬਣਾਉਣ ਦਾ ਰੋਲ ਅਦਾ ਕਰੇਗਾ। ਇੱਥੋਂ ਸਿੱਖ ਕੇ ਨੌਜਵਾਨ ਦੇਸ਼ ਦੀ ਤਰੱਕੀ ‘ਚ ਹਿੱਸਾ ਪਾ ਸਕਣਗੇ। ਰਾਜਪਾਲ ਨੇ ਕਿਹਾ ਕਿ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਵੇਗਾ। ਜਿੱਥੇ ਉਨ੍ਹਾਂ ਨੂੰ ਵੱਖ ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਇਸ ਉਪਰਾਲੇ ਲਈ ਰਾਜਪਾਲ ਨੇ ਸੰਨ ਫ਼ਾਊਂਡੇਸ਼ਨ ਦੇ ਚੇਅਰਮੈਨ ਪਦਮਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਮੈਂਬਰ ਰਾਜ ਸਭਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਮਾਜ ਸੇਵਾ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਜ਼ਿਆਦਾ ਨਾ ਹੋਣ ਕਾਰਨ ਇਥੋਂ ਸਿੱਖਿਅਤ ਨੌਜਵਾਨ ਆਪਣਾ ਰੁਜ਼ਗਾਰ ਚਲਾਉਣ ਦੇ ਕਾਬਿਲ ਬਣ ਸਕਣਗੇ। ਉਨ੍ਹਾਂ ਸੰਨ ਫ਼ਾਊਂਡੇਸ਼ਨ ਵਲੋਂ ਸਿੱਖਿਆ ਹੁਨਰ ਵਿਕਾਸ ਅਤੇ ਸਮਾਜਿਕ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟਿੱਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਨ ਫ਼ਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਫ਼ਾਉਂਡੇਸ਼ਨ ਵਲੋਂ ਪੰਜਾਬ ‘ਚ ਸਥਾਪਿਤ ਕੀਤਾ ਗਿਆ ਇਹ ਪੰਜਵਾਂ ਹੁਨਰ ਵਿਕਾਸ ਕੇਂਦਰ ਹੈ, ਜੋ ਹਰ ਸਾਲ ਇਕ ਹਜ਼ਾਰ ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਪ੍ਰਦਾਨ ਕਰੇਗਾ। ਇਸ ਤੋਂ ਪਹਿਲਾਂ ਫ਼ਾਊਂਡੇਸ਼ਨ ਦੇ ਸੀ.ਈ.� ਗੁਰਮੀਤ ਸਿੰਘ ਨੇ ਵੀ ਇਸ ਸੈਂਟਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਸੈਂਟਰ ਦੇ ਡਾਇਰੈਕਟਰ ਪ੍ਰਿੰਸੀਪਲ ਦਲਬੀਰ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਦਾ ਇਹ ਪਹਿਲਾ ਸਕਿਲ ਸੈਂਟਰ ਹੈ। ਅੰਤ ਵਿਚ ਮਾਨਯੋਗ ਰਾਜਪਾਲ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਐਡਵੋਕੇਟ ਰਵਿੰਦਰ ਗੋਇਲ ਨੇ ਇਸ ਸੈਂਟਰ ਲਈ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ, ਏ.ਡੀ.ਸੀ. ਸੰਦੀਪ ਮਲਹੋਤਰਾ, ਸਵਰਨਜੀਤ ਸਿੰਘ ਗਿੱਲ, ਡਾ. ਐਸ.ਐਸ. ਬਰਾੜ, ਗੁਰਮੀਤ ਸਿੰਘ ਢਿੱਲੋਂ, ਡਾ. ਸੰਜੀਵ ਗੋਇਲ, ਪ੍ਰਿੰਸੀਪਲ ਪੂਜਾ ਭੱਲਾ, ਜਨਿੰਦਰ ਜੈਨ, ਪ੍ਰਵੀਨ ਕਾਲਾ, ਭਾਜਪਾ ਆਗੂ ਸੁਨੀਤਾ ਗਰਗ, ਵਿਨੋਦ ਮੈਣੀ, ਪ੍ਰੋ. ਨਰਿੰਦਰਜੀਤ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ 10 ਮੈਂਬਰੀ ਜਥੇ ਨੇ ਬਰਗਾੜੀ ਵਿਖੇ ਦਿੱਤੀ ਗਿ੍ਫ਼ਤਾਰੀ ਅਗਲੀ ਖ਼ਬਰ ਤਰਸੇਮ ਕੁਮਾਰ ਲਾਡੀ ਬੱਤਰਾ ਅਰੋੜਵੰਸ਼ ਸਭਾ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।