12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ

ਅਜੀਤ ਡੈਸਕ 18-06-2026

ਪੰਜਗਰਾਈਂ ਕਲਾਂ, 17 ਜੂਨ (ਸੁਖਮੰਦਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਦਾ ਇਕ ਵਫ਼ਦ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਿਆ। ਕਿਸਾਨਾਂ ਨੇ ਆਪਣੇ ਮੰਗ ਪੱਤਰ ਰਾਹੀਂ ਦੱਸਿਆ ਕਿ ਪੂਰੇ ਜ਼ਿਲ੍ਹੇ ਅੰਦਰ ਮੋਟਰ ਦੀਆਂ ਤਾਰਾਂ ਅਤੇ ਟਰਾਂਫਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲਾ ਚੋਰ ਗਰੋਹ ਪੂਰੀ ਤਰ੍ਹਾਂ ਸਰਗਰਮ ਹੈ ਜੋ ਵੱਡੇ ਪੱਧਰ ‘ਤੇ ਰਾਤ ਦੇ ਸਮੇਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਨਾਲ਼-ਨਾਲ਼ ਬਿਜਲੀ ਦੇ ਟਰਾਂਸਫਰਮਰਾਂ ਵਿਚੋਂ ਤਾਬਾਂ ਅਤੇ ਤੇਲ ਚੋਰੀ ਕਰ ਲੈਂਦਾ ਹੈ। ਝੋਨੇ ਦੀ ਲਵਾਈ ਦਾ ਕੰਮ ਆਪਣੀ ਚਰਮ ਸੀਮਾਂ ‘ਤੇ ਹੋਣ ਕਾਰਨ ਕਿਸਾਨਾਂ ਨੂੰ ਇਨ੍ਹਾਂ ਗ਼ੈਰ-ਕੁਦਰਤੀ ਆਰਥਿਕ ਮਾਰਾਂ ਦਾ ਜਿੱਥੇ ਬੋਝ ਝੱਲਣਾ ਪੈ ਰਿਹਾ ਹੈ ਉੱਥੇ ਮਾਨਸ਼ਿਕ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਉਕਤ ਚੋਰ ਗਿਰੋਹ ਨੂੰ ਕਾਬੂ ਕਰਨ ਲਈ ਸਾਰਥਕ ਕਦਮ ਨਹੀਂ ਚੁੱਕੇ ਜਾ ਰਹੇ। ਜਿਸ ਕਰਕੇ ਇਲਾਕੇ ਭਰ ਦੇ ਕਿਸਾਨਾਂ ਅੰਦਰ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਮੁਖੀ ਪਾਸੋਂ ਉਕਤ ਸਮੱਸਿਆ ਦੇ ਹੱਲ ਦੀ ਪੁਰਜ਼ੋਰ ਮੰਗ ਕੀਤੀ। ਕਿਸਾਨਾਂ ਨੇ ਬੀਤੇ ਦਿਨੀਂ ਪਿੰਡ ਚੈਨਾ ਵਿਖੇ ਹੋਈ ਭਾਰੀ ਗੜੇਮਾਰੀ ਨਾਲ਼ ਕਿਸਾਨਾਂ ਦੀਆਂ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਕਰਮਜੀਤ ਸਿੰਘ ਚੈਨਾ, ਪ੍ਰਧਾਨ ਗੁਰਮੇਲ ਸਿੰਘ, ਸੁਖਦੇਵ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਰਣਧੀਰ ਸਿੰਘ ਬਲਾਕ ਪ੍ਰਧਾਨ, ਬੋਹੜ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਜਸਵਿੰਦਰ ਸਿੰਘ ਚਹਿਲ ਬਲਾਕ ਪ੍ਰਧਾਨ ਜੈਤੋ, ਮਨਜੀਤ ਸਿੰਘ ਬਲਾਕ ਮੀਤ ਪ੍ਰਧਾਨ, ਰੂਪ ਸਿੰਘ , ਮੱਖਣ ਸਿੰਘ, ਸ਼ੇਰ ਸਿੰਘ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਨਰਲ ਸਕੱਤਰ ਬੀ.ਕੇ.ਯੂ. ਡਕੌਂਦਾ, ਗੁਰਮੀਤ ਸਿਘ ਜ਼ਿਲ੍ਹਾ ਪ੍ਰਧਾਨ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ 17ਵੇਂ ਦਿਨ ’ਚ ਸ਼ਾਮਿਲ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ 10 ਮੈਂਬਰੀ ਜਥੇ ਨੇ ਬਰਗਾੜੀ ਵਿਖੇ ਦਿੱਤੀ ਗਿ੍ਫ਼ਤਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।