ਬਰਗਾੜੀ, 17 ਜੂਨ (ਸੁਖਰਾਜ ਸਿੰਘ ਗੋਂਦਾਰਾ)- ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਇਸ ਕਰਕੇ ਪਿਛਲੇ ਦਿਨੀਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ‘ਤੇ ਮੁਕੱਦਮੇ ਦਰਜ ਕਰਕੇ ਜੇਲ੍ਹਾਂ ‘ਚ ਸੁੱਟਿਆ ਹੈ ਅਤੇ ਉਨ੍ਹਾਂ ਦੇ ਘਰਾਂ ‘ਤੇ ਵੀ ਸਰਕਾਰ ਦਾ ਪੀਲਾ ਪੰਜਾਂ ਚਲਾਇਆ ਗਿਆ। ਇਸ ਦੀ ਬਦੌਲਤ ਨਸ਼ਿਆਂ ਦੀ ਤਸਕਰੀ ‘ਚ ਕਾਫੀ ਹੱਦ ਤੱਕ ਕਮੀ ਆਈ ਹੈ। ਪੁਲਿਸ ਪੂਰੀ ਮੁਸਤੈਦੀ ਨਾਲ ਹਰ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ। ਇਸ ਤੋਂ ਇਲਾਵਾ ਜੋ ਨੌਜਵਾਨ ਹੁਲੜਬਾਜ਼ੀ ਕਰਕੇ ਆਪਣੇ ਆਪ ਨੂੰ ਗੈਂਗਸਟਰ ਹੋਣ ਦੇ ਦਿਖਾਵੇ ਕਰਦੇ ਹਨ ਪੁਲਿਸ ਉਨ੍ਹਾਂ ਨਾਲ ਵੀ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਿਸ ਚੌਕੀ ਬਰਗਾੜੀ ਦੇ ਇੰਚਾਰਜ ਏ.ਐਸ.ਆਈ ਗੁਰਮੇਜ ਸਿੰਘ ਨੇ ਕਰਦਿਆਂ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੌਜਵਾਨ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਆਪਣੇ ਨਾਬਾਲਗ ਬੱਚਿਆਂ ਨੂੰ ਕੋਈ ਵੀ ਵਹੀਕਲ ਚਲਾਉਣ ਲਈ ਨਾ ਦੇਣ । ਇਸ ਮੌਕੇ ਏ. ਐਸ. ਆਈ ਬਲਤੇਜ ਸਿੰਘ, ਮੁਨਸ਼ੀ ਜਸਵਿੰਦਰ ਸਿੰਘ, ਹੈਡ ਕਾਂਸਟੇਬਲ ਗੁਰਦੀਪ ਸਿੰਘ, ਸਿਪਾਹੀ ਪਿੰਦਰ ਗਿੱਲ ਆਦਿ ਹਾਜ਼ਰ ਸਨ।