24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਪੀਕਰ ਸੰਧਵਾਂ ਵਲੋਂ ਪਿੰਡਾਂ ’ਚ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਜਾਰੀ

ਅਜੀਤ ਡੈਸਕ 19-06-2026

ਕੋਟਕਪੂਰਾ, 18 ਜੂਨ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸਿਰਸੜੀ ਅਤੇ ਪਿੰਡ ਨੱਥੇਵਾਲਾ ਬਲਾਕ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਪਿੰਡ ਸਿਰਸੜੀ ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਪੀਕਰ ਦੇ ਧਿਆਨ ਵਿਚ ਲਿਆਂਦੇ। ਇਸ ਮੌਕੇ ਗਿਆਨ ਕੌਰ ਸਰਪੰਚ ਪਿੰਡ ਸਿਰਸੜੀ, ਸੁਖਜੀਤ ਸਿੰਘ ਢਿੱਲਵਾਂ ਸਾਬਕਾ ਚੇਅਰਮੈਨ, ਹਰਦੀਪ ਸਿੰਘ, ਜਗਦੀਪ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ, ਗੁਰਾਦਿੱਤਾ ਸਿੰਘ, ਜਗਦੀਪ ਸਿੰਘ ਭੰਗੂ, ਗੁਰਸੇਵਕ ਸਿੰਘ, ਜਗਤਾਰ ਸਿੰੰਘ ਤਾਰਾ, ਲਖਵੀਰ ਸਿੰਘ, ਊਧਮ ਸਿੰਘ, ਚਮਕੌਰ ਸਿੰਘ, ਰੂਪ ਸਿੰਘ ਭੰਗੂ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਬਰਾੜ, ਸੁਖਦੀਪ ਸਿੰਘ ਹਲਕਾ ਕੋਆਰਡੀਨੇਟਰ, ਸੋਮਾ ਬਰਾੜ, ਡਿਪਟੀ ਸਿੰਘ ਸਰਪੰਚ, ਜਗਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ, ਕਰਨਵੀਰ ਨੰਬਰਦਾਰ, ਹਰਵਿੰਦਰ ਸਿੰਘ ਗਿੱਲ, ਬੇਅੰਤ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਪਿੰਡ ਰਾਮਗੜ੍ਹ (ਭਗਤੂਆਣਾ) ਦੇ ਸ਼ਰਮਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਚਹਿਲ ਵਿਖੇ ਲੱਗਾ ਗੁਰਮਤਿ ਸਮਰ ਕੈਂਪ, ਜਥੇਦਾਰ ਮੰਡ ਨੇ ਕੀਤਾ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।