07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮਿਊਂਸਪਲ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ, ਲੋਕ ਪ੍ਰੇਸ਼ਾਨ

ਅਜੀਤ ਡੈਸਕ 24-06-2026


ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਮਿਊਂਸਪਲ ਕਾਮਿਆਂ ਤੇ ਸਫ਼ਾਈ ਸੇਵਕਾਂ ਦੀ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਵਲੋਂ ਹੜਤਾਲ ਕੀਤੀ ਹੋਈ ਹੈ। ਜਿਸ ਕਾਰਨ ਸ਼ਹਿਰ ਵਿਚ ਨਾ ਤਾਂ ਸਫ਼ਾਈ ਦਾ ਕੰਮ ਹੋਇਆ ਹੈ ਅਤੇ ਨਾ ਹੀ ਕੂੜਾ ਕਰਕਟ ਚੁੱਕਿਆ ਗਿਆ ਹੈ। ਜਿਸ ਕਾਰਨ ਸ਼ਹਿਰ ਵਿਚ ਜਗ੍ਹਾ-ਜਗ੍ਹਾ ਕੂੜਾ ਜਮਾਂ ਹੋਇਆ ਪਿਆ ਹੈ ਅਤੇ ਸੜਕਾਂ ਤੇ ਗਲੀਆਂ ’ਚ ਕੂੜਾ ਫ਼ੈਲਿਆ ਹੋਇਆ ਹੈ। ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ਹੈ। ਗਰਮੀ ਦੇ ਦਿਨਾਂ ਕਰ ਕੇ ਕੂੜੇ ਤੋਂ ਬਹੁਤ ਗੰਦੀ ਬਦਬੋ ਆਉਂਦੀ ਹੈ ਅਤੇ ਮੱਖੀਆਂ ਅਤੇ ਕੀੜੇ ਮਕੌੜੇ ਪੈਦਾ ਹੋ ਰਹੇ ਹਨ। ਜਿਸ ਕਾਰਨ ਬਿਆਨਕ ਬਿਮਾਰੀਆਂ ਫ਼ੈਲਣ ਦਾ ਡਰ ਬਣਿਆ ਹੋਇਆ ਹੈ। ਮਿਊਂਸਪਲ ਕਮੇਟੀ ਦਫ਼ਤਰ ਅੱਗੇ ਸਫ਼ਾਈ ਸੇਵਕਾਂ ਵਲੋਂ ਦਿੱਤੇ ਜਾ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੰਤ ਰਾਮ, ਅਸ਼ੋਕ ਸਾਰਵਾਨ ਸੂਬਾ ਪ੍ਰਧਾਨ, ਰਮੇਸ਼ ਕੁਮਾਰ ਨਿਨੂੰ, ਖਜ਼ਾਨਚੀ ਤੇ ਕੁਲਦੀਪ ਸ਼ਰਮਾ ਮੁੱਖ ਸਲਾਹਕਾਰ ਨੇ ਕਿਹਾ ਕਿ ਉਨ੍ਹਾਂ ਦੀਆਂ ਦੋ ਮਹੀਨਿਆਂ ਦੀ ਤਨਖਾਹ ਅਜੇ ਤੱਕ ਨਹੀਂ ਦਿੱਤੀ ਗਈ। ਜਿਸ ਕਾਰਨ ਉਨ੍ਹਾਂ ਨੂੰ ਘਰ ਦਾ ਖਰਚਾ ਚਲਾਉਣਾ ਬਹੁਤ ਔਖਾ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਹੋਰ ਮੰਗਾਂ ਤਾਂ ਸਰਕਾਰ ਨੇ ਕਿੱਥੇ ਪੂਰੀਆਂ ਕਰਨੀਆਂ ਹਨ, ਉਨ੍ਹਾਂ ਦੀ ਤਨਖਾਹਾਂ ਹੀ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਮਿਲਦੀਆਂ ਹੜਤਾਲ ਜਾਰੀ ਰਹੇਗੀ।

ਪਿਛਲੀ ਖ਼ਬਰ ਪ੍ਰਿਤਪਾਲ ਸਿੰਘ ਕੋਹਲੀ ਮੁਫ਼ਤ ਮੱਲ੍ਹਮ ਪੱਟੀ ਪ੍ਰੋਜੈਕਟ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਸਿਹਤਮੰਦ ਖੁਰਾਕ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ ‘ਮਿਲੇਟ ਚੇਤਨਾ ਯਾਤਰਾ’ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।