21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕੋਟਕਪੂਰਾ ’ਚ ਕਿਸਾਨਾਂ ਵਲੋਂ ਭਾਜਪਾ ਆਗੂ ਸੁਨੀਤਾ ਗਰਗ ਦੇ ਘਰ ਅੱਗੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 25-06-2026

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਅੱਜ ਸੂਬਾ ਕਮੇਟੀ ਦੇ ਫ਼ੈਸਲੇ ਕੋਟਕਪੂਰਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਸੁਨੀਤਾ ਗਰਗ ਦੇ ਨਿਵਾਸ ਸਥਾਨ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਗਟਾਇਆ। ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਅਮਰੀਕਾ-ਭਾਰਤ ਪ੍ਰਸਤਾਵਿਤ ਵਪਾਰ ਸਮਝੌਤੇ ਖ਼ਿਲਾਫ਼ ਆਪਣਾ ਰੋਸ ਜਿਤਾਇਆ। ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੇ ਆਗੂ ਸੂਰਜਭਾਨ ਨੇ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ 27 ਜ਼ਿਲਿ੍ਹਆਂ ਵਿਚ 21 ਥਾਵਾਂ ’ਤੇ ਭਾਜਪਾ ਦੇ ਮੁੱਖ ਦਫ਼ਤਰਾਂ ਅਤੇ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ ਹੈ। ਸੂਰਜਭਾਨ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਜਿਸ ਟਰੇਡ ਡੀਲ ’ਤੇ ਹਸਤਾਖ਼ਰ ਕਰਨ ਦੀ ਤਿਆਰੀ ਕਰ ਰਹੀ ਹੈ, ਉਹ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਦੇਸ਼ ਦੇ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਇਸ ਨੂੰ ਕਿਸਾਨਾਂ ਲਈ ‘ਡੈਥ ਵਰੰਟ’ ਕਰਾਰ ਦਿੰਦਿਆਂ ਕਿਹਾ ਕਿ ਇਹ ਦੇਸ਼ ਦੀ ਆਰਥਿਕ ਖੁਦਮੁਖਤਿਆਰੀ ਅਤੇ ਖੇਤੀਬਾੜੀ ’ਤੇ ਸਿੱਧਾ ਹਮਲਾ ਹੈ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੁਰੂਸਰ ਨੇ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਰਾਹੀਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਕਿਸਾਨ ਵਿਰੋਧੀ ਮੰਨੀ ਜਾ ਰਹੀ ਡੀਲ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਈ ਵੀ ਫ਼ੈਸਲਾ ਲੈਂਦੇ ਸਮੇਂ ਕਿਸਾਨਾਂ ਅਤੇ ਦੇਸ਼ ਦੇ ਵਿਆਪਕ ਹਿਤਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਇਸ ਮੌਕੇ ਭਾਜਪਾ ਆਗੂ ਸ੍ਰੀਮਤੀ ਸੁਨੀਤਾ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਅੰਤਰਿਮ ਵਪਾਰ ਸਮਝੌਤਾ ਹਾਲੇ ਅਧਿਕਾਰਿਕ ਤੌਰ ’ਤੇ ਲਾਗੂ ਨਹੀਂ ਹੋਇਆ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।

 

ਪਿਛਲੀ ਖ਼ਬਰ ਅੱਜ ਤੋਂ ਸ਼ੁਰੂ ਹੋਵੇਗਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਬੇਅਦਬੀ ਦੇ ਮਾਮਲੇ ’ਚ ਆਜ਼ਾਦ ਕਿਸਾਨ ਮੋਰਚਾ ਵਲੋਂ ਮੁੱਖ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।