07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 01-07-2026
ਫ਼ਰੀਦਕੋਟ, 30 ਜੂਨ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਬੀਬੀਆਂ ਦੇ ਜਥੇ ਵਲੋਂ ਅਤੇ ਭਾਈ ਕਰਤਾਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅੰਗਰੇਜ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਧਾਨ ਹਰਦੇਵ ਸਿੰਘ ਕੈਂਥ, ਵਾਈਸ ਪ੍ਰਧਾਨ ਕਰਮ ਸਿੰਘ ਪੁਰਬਾ, ਇੰਦਰਜੀਤ ਸਿੰਘ ਤੱਗੜ, ਜਸਵੰਤ ਸਿੰਘ ਝੱਖੜਵਾਲਾ, ਲੱਕੀ ਬੇਦੀ, ਅੰਮ੍ਰਿਤ ਪਾਲ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਫ਼ਰੀਦਕੋਟ ਵਾਸੀ ਕੂੜੇ ਦੇ ਢੇਰਾਂ ਤੋਂ ਹੋਏ ਪ੍ਰੇਸ਼ਾਨ, ਕੂੜੇ ਨੂੰ ਅੱਗ ਲਗਾ ਕੇ ਹਾਦਸਿਆਂ ਨੂੰ ਦੇ ਰਹੇ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।