08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਾਂਸਲ ਸਵੀਟ ਹਾਊਸ ’ਚ ਚੋਰੀ ਹੋਏ 1.50 ਲੱਖ ਰੁਪਏ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਅਜੀਤ ਡੈਸਕ 01-07-2026
ਜੈਤੋ, 30 ਜੂਨ (ਗੁਰਮੀਤਪਾਲ ਰੋੜੀਕਪੂਰਾ)-ਬੀਤੇ ਦਿਨੀਂ ਬਾਂਸਲ ਸਵੀਟ ਹਾਊਸ (ਤੁਲਸੀ ਦੀ ਡੇਅਰੀ) ਵਿਖੇ ਹੋਈ ਚੋਰੀ ਦੇ ਮਾਮਲੇ ਵਿਚ ਜੈਤੋ ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 1 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਥਾਣਾ ਜੈਤੋ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜੈਤੋ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਨਰਿੰਦਰ ਕੁਮਾਰ ਪੁੱਤਰ ਤੁਲਸੀ ਰਾਮ ਵਲੋਂ ਆਪਣੇ ਪੱਧਰ ’ਤੇ ਕੀਤੀ ਗਈ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਅਜੈ ਕੁਮਾਰ ਉਰਫ਼ ਸੰਨੀ ਵਾਸੀ ਰੇਗਰ ਬਸਤੀ ਜੈਤੋ ਹੈ। ਨਰਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਤੁਰੰਤ ਮਾਮਲਾ ਦਰਜ ਕਰਦਿਆਂ ਸਹਾਇਕ ਥਾਣੇਦਾਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਥਿਤ ਦੋਸ਼ੀ ਅਜੈ ਕੁਮਾਰ ਉਰਫ਼ ਸੰਨੀ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੋਸ਼ੀ ਕੋਲੋਂ 1 ਲੱਖ 50 ਹਜ਼ਾਰ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਸਬੰਧੀ ਹੋਰ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਰਹਿੰਦੀ ਨਗਦੀ ਬਾਰੇ ਵੀ ਤਫ਼ਤੀਸ਼ ਜਾਰੀ ਹੈ। ਇਸ ਮੌਕੇ ਥਾਣਾ ਮੁਖੀ ਨਵਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਖੇਤੀ ਵਿਰਾਸਤ ਮਿਸ਼ਨ ਦੇ ‘ਨਵ-ਤਿ੍ੰਞਣ’ ਨੂੰ ਮਿਲਿਆ ਰਾਸ਼ਟਰੀ ਮਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।