08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਕੋਠੇ ਵੜਿੰਗ ’ਚ ਇਫ਼ਕੋ ਵਲੋਂ ਕਿਸਾਨ ਜਾਗਰੂਕਤਾ ਕੈਂਪ

ਅਜੀਤ ਡੈਸਕ 01-07-2026
ਕੋਟਕਪੂਰਾ, 30 ਜੂਨ (ਮੋਹਰ ਸਿੰਘ ਗਿੱਲ)-ਦੁਨੀਆਂ ਦੀ ਸਭ ਤੋਂ ਵੱਡੀ ਖਾਦ ਸਹਿਕਾਰੀ ਸੰਸਥਾ ਇਫਕੋ ਵਲੋਂ ਕੋਠੇ ਵੜਿੰਗ ਦੀ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਸਹਿਕਾਰਤਾ ਸਪਤਾਹ ਦੇ ਮੌਕੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਸਭਾ ਦੇ ਪ੍ਰਧਾਨ ਜਗਵਿੰਦਰ ਸਿੰਘ ਅਤੇ ਪਨਕੋਫੈਡ ਦੇ ਗੁਰ ਪ੍ਰਕਾਸ਼ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਇਫਕੋ ਦੇ ਫੀਲਡ ਅਫ਼ਸਰ ਸ਼ੁਭਮ ਬਾਂਸਲ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਇਫਕੋ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੈਨੋ ਯੂਰੀਆ, ਨੈਨੋ ਡੀ.ਏ.ਪੀ, ਸਾਗਰਿਕਾ ਅਤੇ ਬਾਇਓ ਫ਼ਰਟੀਲਾਈਜਰ ਦੀ ਵਰਤੋਂ ਅਤੇ ਇਨ੍ਹਾਂ ਦੇ ਲਾਭਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਸੰਕਟ ਹਰਨ ਬੀਮਾ ਯੋਜਨਾ ਅਤੇ ਮਿੱਟੀ ਜਾਂਚ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਗੁਰ ਪ੍ਰਕਾਸ਼ ਸਿੰਘ ਨੇ ਸਹਿਕਾਰਤਾ ਦੇ ਸਿਧਾਂਤਾਂ, ਸਹਿਕਾਰੀ ਬੈਂਕ ਦੀਆਂ ਵੱਖ-ਵੱਖ ਸਕੀਮਾਂ, ਵਾਤਾਵਰਨ ਦੀ ਸੰਭਾਲ ਅਤੇ ਸੁਚੱਜੀ ਖੇਤੀ ਅਪਣਾਉਣ ਦੀ ਲੋੜ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਅੰਤ ਵਿਚ ਸਭਾ ਦੇ ਸਕੱਤਰ ਦਰਬਾਰਾ ਸਿੰਘ ਨੇ ਸਮਾਗਮ ਵਿਚ ਸ਼ਾਮਿਲ ਹੋਏ ਮੁੱਖ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬੰਦ ਪਈ ਸ਼ੂਗਰ ਮਿੱਲ ’ਚੋਂ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਪੇਪਰ ਲੀਕ ਮਾਮਲੇ ਵਿਚ ਕੇਂਦਰ ਸਰਕਾਰ ਨੇ ਕੁਝ ਨਹੀਂ ਕੀਤਾ-ਰਵਿੰਦਰ ਡਾਲਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।