08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

9 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਅਜੀਤ ਡੈਸਕ 01-07-2026

ਕੋਟਕਪੂਰਾ, 30 ਜੂਨ (ਮੋਹਰ ਸਿੰਘ ਗਿੱਲ)- ਸਹਾਇਕ ਥਾਣੇਦਾਰ ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਲੱਕੜ ਮੰਡੀ, ਮੋਗਾ ਰੋਡ ਕੋਟਕਪੂਰਾ ਕੋਲ ਪੁੱਜੀ ਤਾਂ ਦੋ ਮੋਨੇ ਨੌਜਵਾਨ ਲੱਕੜ ਮੰਡੀ ਦੀ ਬੈਕਸਾਈਡ ਬਣੀ ਲਿੰਕ ਰੋਡ ਸੜਕ ਉਪਰ ਖੜੇ ਦਿਖਾਈ ਦਿੱਤੇ। ਉਹ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਵਿਚੋਂ ਕੁਝ ਕੱਢ ਰਹੇ ਸਨ। ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਹੱਥਾਂ ਵਿਚ ਫੜੀ ਮੋਮੀ ਲਿਫ਼ਾਫ਼ੀ ਜ਼ਮੀਨ ’ਤੇ ਹੇਠ ਸੁੱਟ ਦਿੱਤੀ ਅਤੇ ਆਪ ਤੇਜ ਕਦਮੀ ਖਿਸਕਣ ਲੱਗੇ। ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਨਾਮ ਪਤਾ ਪੁੱਛਿਆ। ਉਪਰੰਤ ਉਨ੍ਹਾਂ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਚੁੱਕ ਕੇ ਤਲਾਸ਼ੀ ਲਈ ਤਾਂ 09 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਪਾਰਟੀ ਨੇ ਅਕਾਸ਼ਦੀਪ ਸਿੰਘ ਅਤੇ ਹਰਮੀਤ ਸਿੰਘ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਰਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ।
ਪਿਛਲੀ ਖ਼ਬਰ ਅਣਐਲਾਨੇ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਐਕਸੀਅਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬੰਦ ਪਈ ਸ਼ੂਗਰ ਮਿੱਲ ’ਚੋਂ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।