08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਿੰਡ ਰੁਪਾਣਾ ਦੀ ਪੰਚਾਇਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ’ਚ ਮਤਾ ਪਾਇਆ

ਅਜੀਤ ਡੈਸਕ 01-07-2026
ਰੁਪਾਣਾ, 30 ਜੂਨ (ਜਗਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੰਦਿਆਂ ਕਮੇਟੀ ਅਧੀਨ ਆਉਂਦੇ ਗੁਰਦੁਆਰਿਆਂ ਵਿਚ ਬੋਰਡ ਲਗਵਾਉਣ ਦੀ ਸ਼ੁਰੂਆਤ ਕੀਤੀ ਹੋਈ ਹੈ। ਇਸ ਤਹਿਤ ਗੁਰਦੁਆਰਾ ਗੁਰੂਸਰ ਰੁਪਾਣਾ ਵਿਚ ਵੀ ਬੋਰਡ ਲਗਾਏ ਗਏ, ਜਿਸ ਦਾ ਵਿਰੋਧ ਕਰਦਿਆਂ ਪਿੰਡ ਰੁਪਾਣਾ ਦੇ ਮਾਹੌਲ ਨੂੰ ਸ਼ਾਂਤਮਈ ਰੱਖਣ ਲਈ ਮੌਜੂਦਾ ਗ੍ਰਾਮ ਪੰਚਾਇਤ ਨੇ ਸਰਪੰਚ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਇਨ੍ਹਾਂ ਬੋਰਡਾਂ ਨੂੰ ਉਤਾਰਿਆ ਗਿਆ ਅਤੇ ਮਤਾ ਪਾ ਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਪਾਸੋਂ ਮੰਗ ਕੀਤੀ ਹੈ ਕਿ ਇਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦਾ ਆਪਸੀ ਪਿਆਰ ਘਟ ਸਕਦਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਜੈਬ ਸਿੰਘ, ਪੰਚ ਜਵੰਦ ਸਿੰਘ ਖੋਸਾ, ਗੁਰਦੇਵ ਸਿੰਘ ਭਾਊ, ਪੰਚ ਸਵਰਨ ਸਿੰਘ, ਚੀਨਾ ਪੰਚ, ਰਾਜਵਿੰਦਰ ਸਿੰਘ ਭੱਟੀ, ਪਰਮਜੀਤ ਸਿੰਘ, ਧੀਰਾ ਬਰਾੜ, ਸਰਬਜੀਤ ਸਿੰਘ ਮਨੇਸ, ਭੁਪਿੰਦਰ ਸਿੰਘ ਭੋਲਾ, ਮੇਜਰ ਸਿੰਘ ਖੋਸਾ, ਬਾਜ ਸਿੰਘ ਸੰਧੂ, ਨਵਦੀਪ ਸਿੰਘ ਪੰਚ, ਬਲਤੇਜ ਸਿੰਘ ਬਰਾੜ, ਪਿਰਥੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਸ ਸਕੂਲ ’ਚ ਸੀ.ਬੀ.ਐੱਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦੋ ਦਰਜਨ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।