08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਡਿਪਸ ਸਕੂਲ ’ਚ ਸੀ.ਬੀ.ਐੱਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 01-07-2026
ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜ੍ਹੀ ਵਿਖੇ ਸੀ.ਬੀ.ਐੱਸ.ਈ. ਸੈਂਟਰ ਆਫ਼ ਐਕਸੀਲੈਂਸ ਲੁਧਿਆਣਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਤੇ ਭਲਾਈ ਨੂੰ ਉਤਸਾਹਿਤ ਕਰਨਾ ਵਿਸ਼ੇ ’ਤੇ ਇਕ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ ਗਿਆ। ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਪ੍ਰੋਗਰਾਮ ਵਿਚ ਸ਼ਾਮਿਲ ਸਾਰੇ ਭਾਗੀਦਾਰਾਂ ਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਸਰਬਪੱਖੀ ਵਿਕਾਸ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਉਜ਼ਾਗਰ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਅਧਿਆਪਕਾਂ ਦੀ ਭੂਮਿਕਾ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਿਤ ਨਹੀਂ ਹੈ, ਸਗੋਂ ਵਿਦਿਆਰਥੀਆਂ ਦੇ ਭਾਵਨਾਤਮਕ ਤੇ ਮਾਨਸਿਕ ਵਿਕਾਸ ਵਿਚ ਵੀ ਉਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦਾ ਸੰਚਾਲਨ ਸੀ.ਬੀ.ਐੱਸ.ਈ. ਵਲੋਂ ਨਾਮਜ਼ਦ ਰਿਸੋਰਸ ਪਰਸਨ ਨਿਸ਼ਾ ਰਾਣੀ ਅਤੇ ਸਚਿਨ ਜੱਗਾ ਨੇ ਕੀਤਾ। ਦੋਵਾਂ ਮਾਹਿਰਾਂ ਨੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ, ਤਣਾਅ ਪ੍ਰਬੰਧਨ, ਸਕਾਰਾਤਮਕ ਕਲਾਸਰੂਮ ਮਾਹੌਲ ਤੇ ਅਧਿਆਪਕਾਂ ਦੀ ਪ੍ਰਭਾਵਸ਼ਾਲੀ ਭੂਮਿਕਾ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵਿਸਥਾਰਪੂਰਵਕ ਤੇ ਸੰਵਾਦਾਤਮਕ ਸੈਸ਼ਨ ਲਏ। ਇਸ ਸਿਖਲਾਈ ਪ੍ਰੋਗਰਾਮ ਵਿਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਗਤੀਵਿਧੀਆਂ, ਸਮੂਹ ਚਰਚਾਵਾਂ ਤੇ ਤਜ਼ਰਬੇ ਸਾਂਝੇ ਕਰਕੇ ਵਿਸ਼ੇ ਦੀ ਡੂੰਘੀ ਸਮਝ ਪ੍ਰਾਪਤ ਕੀਤੀ। ਸਕੂਲ ਪ੍ਰਬੰਧਕਾਂ ਨੇ ਸੀ.ਬੀ.ਐੱਸ.ਈ. ਸੈਂਟਰ ਆਫ਼ ਐਕਸੀਲੈਂਸ ਲੁਧਿਆਣਾ, ਰਿਸੋਰਸ ਪਰਸਨ ਨਿਸ਼ਾ ਰਾਣੀ, ਸਚਿਨ ਜੱਗਾ ਅਤੇ ਸਮੂਹ ਭਾਗੀਦਾਰਾਂ ਦਾ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗੁਰੂ ਘਰਾਂ ’ਚ ਸਾਰਾ ਦਿਨ... ਅਗਲੀ ਖ਼ਬਰ ਪਿੰਡ ਰੁਪਾਣਾ ਦੀ ਪੰਚਾਇਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ’ਚ ਮਤਾ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।