11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਫ਼ਰੀਦਕੋਟ ਤੋਂ ਸਾਦਿਕ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ

ਅਜੀਤ ਡੈਸਕ 02-07-2026
ਫ਼ਰੀਦਕੋਟ, 1 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਸਾਦਿਕ ਚੌਂਕ ਤੋਂ ਸਾਦਿਕ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੋ ਚੁੱਕੀ ਹੈ। ਇਸ ਸੜਕ ਦਾ ਬਹੁਤੀਆਂ ਥਾਵਾਂ ਤੋਂ ਅੱਧਾ ਰਸਤਾ ਟੁੱਟਿਆ ਹੋਇਆ ਹੈ। ਜਿਸ ਕਾਰਨ ਨਾ ਚਾਹੁੰਦੇ ਹੋਏ ਹੀ ਵਾਹਨ ਚਾਲਕਾਂ ਨੂੰ ਸੜਕ ਦੇ ਇਕ ਤੋਂ ਦੂਸਰੇ ਪਾਸੇ ਅਚਾਨਕ ਆਉਣਾ ਜਾਣਾ ਪੈਂਦਾ ਹੈ। ਜਿਸ ਨਾਲ ਹਮੇਸ਼ਾ ਦੁਰਘਟਨਾਵਾਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਸੜਕ ’ਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਗਿਆਨੀ ਜ਼ੈਲ ਸਿੰਘ ਮਾਰਕੀਟ, ਗਿਆਨੀ ਜ਼ੈਲ ਸਿੰਘ ਐਵੀਨਿਊ, ਬਾਲ ਸੁਧਾਰ ਗ੍ਰਹਿ ਫ਼ਰੀਦਕੋਟ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਡਾਕਟਰਾਂ ਦੀ ਰਿਹਾਇਸੀ ਕੈਂਪਸ ਹੋਣ ਦੇ ਨਾਲ-ਨਾਲ ਇਸ ਸੜਕ ’ਤੇ ਬਹੁਤ ਸਾਰੇ ਪ੍ਰਾਈਵੇਟ ਅਦਾਰੇ ਵੀ ਮੌਜੂਦ ਹਨ। ਪਿਛਲੇ ਕਈ ਮਹੀਨਿਆਂ ਤੋਂ ਇਸ ਸੜਕ ਦੀ ਹਾਲਤ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਕਈ ਥਾਵਾਂ ਤੋਂ ਸੜਕ ਟੁੱਟੀ ਹੋਈ ਹੈ। ਜਿਸ ’ਤੇ ਇਕੱਲਾ ਰੇਤਾ ਪਾ ਕੇ ਆਰਜੀ ਪ੍ਰਬੰਧ ਕੀਤਾ ਹੋਇਆ ਹੈ। ਇਸ ਸੜਕ ਦੇ ਦੋਨੋਂ ਪਾਸੇ ਸਫ਼ਾਈ ਦੀ ਗੱਲ ਕਰੀਏ ਤਾਂ ਹਾਲਤ ਬਹੁਤੀ ਚੰਗੀ ਨਹੀਂ ਹੈ। ਜਿੱਥੇ ਸੜਕ ਦੇ ਦੋਨੋਂ ਪਾਸੇ ਕੂੜੇ ਦੇ ਢੇਰ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਉੱਥੇ ਸੜਕ ਦੇ ਦੋਨੋਂ ਪਾਸੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਵੀ ਆਵਾਜਾਈ ਨੂੰ ਪ੍ਰਭਾਵਿਤ ਕਰ ਰਹੇ ਹਨ। ਸ਼ਸਹਿਰ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸੜਕ ਦੀ ਸਾਰ ਲਈ ਜਾਵੇ ਅਤੇ ਸੜਕ ਦੀ ਲੋੜੀਂਦੀ ਮੁਰੰਮਤ, ਦੋਨਂ ਪਾਸੇ ਸਫ਼ਾਈ ਕਰਕੇ ਸੜਕ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਦੀ ਨਵੀਂ ਟੀਮ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।