ਮ੍ਰਿਤਕ ਦੇ ਫ਼ਰਜ਼ੀ ਦਸਤਾਵਜ਼ਾਂ ਦੇ ਆਧਾਰ ’ਤੇ ਝੂਠੀ ਜ਼ਮਾਨਤ ਦੇਣ ਦੇ ਦੋਸ਼ਾਂ ਤਹਿਤ ਤਿੰਨ ਖ਼ਿਲਾਫ਼ ਮਾਮਲਾ ਦਰਜ
ਫ਼ਰੀਦਕੋਟ, 3 ਸਤੰਬਰ (ਸਰਬਜੀਤ ਸਿੰਘ)- ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਮਿ੍ਤਕ ਵਿਅਕਤੀ ਦੇ ਨਾਮ ’ਤੇ ਫਰਜ਼ੀ ਦਸਤਾਵੇਜ਼ ਬਣਾ ਕੇ ਤਿੰਨ ਵਿਅਕਤੀਆਂ ਵਲੋਂ ਜਾਅਲੀ ਜ਼ਮਾਨਤ ਦੇਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਅਦਾਲਤੀ ਅਮਲੇ ਵਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਰੀਡਰ ਵਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਫ਼ਰੀਦਕੋਟ, 3 ਸਤੰਬਰ (ਸਰਬਜੀਤ ਸਿੰਘ)- ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਮਿ੍ਤਕ ਵਿਅਕਤੀ ਦੇ ਨਾਮ ’ਤੇ ਫਰਜ਼ੀ ਦਸਤਾਵੇਜ਼ ਬਣਾ ਕੇ ਤਿੰਨ ਵਿਅਕਤੀਆਂ ਵਲੋਂ ਜਾਅਲੀ ਜ਼ਮਾਨਤ ਦੇਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਅਦਾਲਤੀ ਅਮਲੇ ਵਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਰੀਡਰ ਵਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਵਲੋਂ ਬਲਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਮਨਮੋਹਨ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਫ਼ਰੀਦਕੋਟ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਰੀਦਕੋਟ ਜੁਗਰਾਜ ਸਿੰਘ ਦੇ ਰੀਡਰ ਇੰਸਰੇਸ ਸਿੰਘ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਬਲਵਿੰਦਰ ਸਿੰਘ ਉਕਤ ਵਲੋਂ ਆਪਣੇ ਆਪ ਨੂੰ ਕਥਿਤ ਤੌਰ ’ਤੇ ਰਣਜੀਤ ਸਿੰਘ ਵਾਸੀ ਮਚਾਕੀ ਕਲਾਂ ਜ਼ਿਲ੍ਹਾ ਫ਼ਰੀਦਕੋਟ ਦੱਸ ਕੇ ਝੂਠੇ ਦਸਤਾਵੇਜ਼ ਬਣਾ ਕੇ ਅਦਾਲਤ ਵਿਚ ਜਾਅਲੀ ਜ਼ਮਾਨਤ ਦੇਣ ਲਈ ਪੇਸ਼ ਕੀਤੇ ਤੇ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਰਣਜੀਤ ਸਿੰਘ ਵਾਸੀ ਮਚਾਕੀ ਕਲਾਂ ਜ਼ਿਲ੍ਹਾ ਫ਼ਰੀਦਕੋਟ ਦੀ ਤਾਂ ਮੌਤ ਹੋ ਚੁੱਕੀ ਹੈ। ਮਨਮੋਹਨ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਵੀ ਬਲਵਿੰਦਰ ਸਿੰਘ ਦੀ ਪਛਾਣ ਮਿ੍ਰਤਕ ਰਣਜੀਤ ਸਿੰਘ ਵਜੋਂ ਹੀ ਕੀਤੀ ਹੈ। ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਰੀਡਰ ਦੀ ਸ਼ਿਕਾਇਤ ਦੇ ਆਧਾਰ ’ਤੇ ਉਕਤ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਬੀ.ਐਨ.ਐਸ. ਦੀਆਂ ਧਾਰਾਵਾਂ ਤਹਿਤ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ ਹੋਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।