05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟਕਸਾਲੀ ਵਰਕਰਾਂ ਦੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ-ਢਿੱਲੋਂ ਬਰਗਾੜੀ

ਬਰਗਾੜੀ, 4 ਸਤੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਟਕਸਾਲੀ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਸਰਕਲ ਬਰਗਾੜੀ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ ਨੇ ਦੱਸਿਆ ਕਿ ਟਕਸਾਲੀ ਵਰਕਰਾਂ ਦੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਇਨ੍ਹਾਂ ਹੋਰ ਕੀਤੀਆਂ ਨਿਯੁਕਤੀਆਂ ਵਿਚ ਵੀਰਦਵਿੰਦਰ ਸਿੰਘ ਬਰਾੜ ਰਣ ਸਿੰਘ ਵਾਲਾ, ਅਮਰਜੀਤ ਸਿੰਘ ਪੱਪੂ ਗੋਂਦਾਰਾ ਮਾੜੀ ਵਾਲਾ, ਸਿਕੰਦਰ ਸਿੰਘ ਨੰਬਰਦਾਰ ਸਰਾਵਾਂ, ਗੁਰਤੇਜ ਸਿੰਘ ਪੰਚ, ਮੇਜਰ ਸਿੰਘ ਬੁਰਜ ਹਰੀਕਾ ਨੂੰ ਕੋਰ ਕਮੇਟੀ ਮੈਂਬਰ, ਪਿਆਰਾ ਸਿੰਘ ਢਿੱਲੋਂ ਰਣ ਸਿੰਘ ਵਾਲਾ, ਨਛੱਤਰ ਸਿੰਘ ਰਣ ਸਿੰਘ ਵਾਲਾ, ਅੰਗਰੇਜ ਸਿੰਘ ਝੱਖੜਵਾਲਾ ਨੂੰ ਵਰਕਿੰਗ ਕਮੇਟੀ ਮੈਂਬਰ, ਡਾ.

ਅਜੀਤ ਡੈਸਕ 05-09-2026
ਬਰਗਾੜੀ, 4 ਸਤੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਟਕਸਾਲੀ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਸਰਕਲ ਬਰਗਾੜੀ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ ਨੇ ਦੱਸਿਆ ਕਿ ਟਕਸਾਲੀ ਵਰਕਰਾਂ ਦੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਇਨ੍ਹਾਂ ਹੋਰ ਕੀਤੀਆਂ ਨਿਯੁਕਤੀਆਂ ਵਿਚ ਵੀਰਦਵਿੰਦਰ ਸਿੰਘ ਬਰਾੜ ਰਣ ਸਿੰਘ ਵਾਲਾ, ਅਮਰਜੀਤ ਸਿੰਘ ਪੱਪੂ ਗੋਂਦਾਰਾ ਮਾੜੀ ਵਾਲਾ, ਸਿਕੰਦਰ ਸਿੰਘ ਨੰਬਰਦਾਰ ਸਰਾਵਾਂ, ਗੁਰਤੇਜ ਸਿੰਘ ਪੰਚ, ਮੇਜਰ ਸਿੰਘ ਬੁਰਜ ਹਰੀਕਾ ਨੂੰ ਕੋਰ ਕਮੇਟੀ ਮੈਂਬਰ, ਪਿਆਰਾ ਸਿੰਘ ਢਿੱਲੋਂ ਰਣ ਸਿੰਘ ਵਾਲਾ, ਨਛੱਤਰ ਸਿੰਘ ਰਣ ਸਿੰਘ ਵਾਲਾ, ਅੰਗਰੇਜ ਸਿੰਘ ਝੱਖੜਵਾਲਾ ਨੂੰ ਵਰਕਿੰਗ ਕਮੇਟੀ ਮੈਂਬਰ, ਡਾ. ਵੀਰਪਾਲ ਗੋਂਦਾਰਾ, ਸੈਕਟਰੀ ਜਗਦੇਵ ਸਿੰਘ ਗੁਰੂਸਰ, ਨਿਰਭੈ ਸਿੰਘ ਸਰਾਵਾਂ, ਸਾਬਕਾ ਸਰਪੰਚ ਲਾਭ ਸਿੰਘ ਚੱਕ ਭਾਗ ਸਿੰਘ ਵਾਲਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਯਾਦਵਿੰਦਰ ਸਿੰਘ ਜੈਲਦਾਰ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਗਾਉਣਗੇ। ਨਵ ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੂਸਰੀਆਂ ਪਾਰਟੀਆਂ ਦਾ ਰਾਜ ਵੇਖ ਲਿਆ ਹੈ ਪ੍ਰੰਤੂ ਅਕਾਲੀ ਦਲ ਦੀ ਸਰਕਾਰ ਜਿਨ੍ਹਾਂ ਵਿਕਾਸ ਕੋਈ ਵੀ ਸਰਕਾਰ ਨਹੀਂ ਕਰ ਸਕੀ ਇਸ ਕਰਕੇ ਪੰਜਾਬ ਦੇ ਸੂਝਵਾਨ ਲੋਕ 2027 ਵਿਚ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਾਉਣਗੇ।
ਪਿਛਲੀ ਖ਼ਬਰ ਗੁਰਦੇਵ ਸਿੰਘ ਚਰਨ ਨੂੰ ਸਦਮਾ-ਪੁੱਤਰ ਦਾ ਦਿਹਾਂਤ ਅਗਲੀ ਖ਼ਬਰ ਵਿਸ਼ਾਲ ਖ਼ੂਨਦਾਨ ਕੈਂਪ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।