11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 9 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 10-09-2026
ਫ਼ਰੀਦਕੋਟ, 9 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਸਰਕਾਰੀ ਪਸ਼ੂਆਂ ਦੇ ਹਸਪਤਾਲ ਵਾਲੀ ਸੜਕ ’ਤੇ ਮੌਜੂਦ ਸਨ ਤਾਂ ਸਿਕੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਤੇ ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 4.75 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪਰਿਵਾਰਕ ਮਿਲਣੀ ’ਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ- ਸਮੱਸਿਆਵਾਂ ਹੱਲ ਕਰਵਾਉਣ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।