11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੂਬਾ ਸਿੰਘ ਬਾਦਲ ਵਲੋਂ ਝੱਖੜਵਾਲਾ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਬਰਗਾੜੀ, 9 ਸਤੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਿੰਡ ਝੱਖੜਵਾਲਾ ਵਿਖੇ ਸੁਖਵੰਤ ਸਿੰਘ ਬੌਵੀ ਦੇ ਘਰ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਨਾਲ ਤਾਲਮੇਲ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਪਾਰਟੀ ਦਾ ਕੁਨਬਾ ਹੋਰ ਵਧਾਉਣ ਲਈ ਕੁਝ ਨਿੱਕੇ ਮੋਟੇ ਗਿਲੇ ਸ਼ਿਕਵਿਆਂ ਜਾਂ ਕੁਝ ਮਜਬੂਰੀਆਂ ਕਾਰਨ ਪਾਰਟੀ ਤੋਂ ਦੂਰ ਗਏ ਵਰਕਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਕਿ ਪਾਰਟੀ ਦਾ ਕੁਨਬਾ ਹੋਰ ਵਧਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਅਜੀਤ ਡੈਸਕ 10-09-2026
ਬਰਗਾੜੀ, 9 ਸਤੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਿੰਡ ਝੱਖੜਵਾਲਾ ਵਿਖੇ ਸੁਖਵੰਤ ਸਿੰਘ ਬੌਵੀ ਦੇ ਘਰ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਨਾਲ ਤਾਲਮੇਲ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਪਾਰਟੀ ਦਾ ਕੁਨਬਾ ਹੋਰ ਵਧਾਉਣ ਲਈ ਕੁਝ ਨਿੱਕੇ ਮੋਟੇ ਗਿਲੇ ਸ਼ਿਕਵਿਆਂ ਜਾਂ ਕੁਝ ਮਜਬੂਰੀਆਂ ਕਾਰਨ ਪਾਰਟੀ ਤੋਂ ਦੂਰ ਗਏ ਵਰਕਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਕਿ ਪਾਰਟੀ ਦਾ ਕੁਨਬਾ ਹੋਰ ਵਧਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਦੇ ਲੋਕ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਾਉਣ ਦਾ ਮਨ ਬਣਾਈ ਬੈਠੇ ਹਨ। ਪੰਜਾਬ ਦੇ ਲੋਕਾਂ ਨੇ ਅਕਾਲੀ ਸਰਕਾਰ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਸਰਕਾਰਾਂ ਦਾ ਰਾਜ ਵੇਖ ਲਿਆ ਹੈ। ਇਸ ਮੌਕੇ ਯੂਥ ਆਗੂ ਰਵਿੰਦਰ ਸ਼ਰਮਾ ਬਰਗਾੜੀ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਬਰਗਾੜੀ, ਵਰਕਿੰਗ ਕਮੇਟੀ ਮੈਂਬਰ ਅੰਗਰੇਜ਼ ਸਿੰਘ, ਪੰਚ ਸੇਵਕ ਸਿੰਘ, ਜਸਵੰਤ ਸਿੰਘ, ਜੱਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਤਿਹਾਸਕ ਸ਼ਹਿਰ ਜੈਤੋ ਦੀਆਂ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਦੀ ਮੰਗ ਅਗਲੀ ਖ਼ਬਰ ਦਸਮੇਸ਼ ਸਕੂਲ ਬਰਗਾੜੀ ਦੇ ਖ਼ੇਡਾਂ ’ਚ ਅੱਵਲ ਬੱਚੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।