ਜੈਤੋ ’ਚ ਬੇਲਗਾਮ ਟਰੈਫ਼ਿਕ ਰਾਹਗੀਰਾਂ ਲਈ ਗੰਭੀਰ ਸਮੱਸਿਆ
ਜੈਤੋ, 10 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ’ਚ ਬੇਲਗਾਮ ਟਰੈਫ਼ਿਕ ਕਾਰਨ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਟਰੈਫ਼ਿਕ ਦੀ ਸਮੱਸਿਆ ਨੇ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਬਣੇ ਸ਼ਹਿਰ ਦੇ ਮੁੱਖ ਰੇਲਵੇ ਫ਼ਾਟਕ ਦੇ ਵਾਰ-ਵਾਰ ਅਤੇ ਲੰਬੇ ਸਮੇਂ ਤੱਕ ਬੰਦ ਰਹਿਣ ਕਾਰਨ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ।
ਜੈਤੋ, 10 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ’ਚ ਬੇਲਗਾਮ ਟਰੈਫ਼ਿਕ ਕਾਰਨ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਟਰੈਫ਼ਿਕ ਦੀ ਸਮੱਸਿਆ ਨੇ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਬਣੇ ਸ਼ਹਿਰ ਦੇ ਮੁੱਖ ਰੇਲਵੇ ਫ਼ਾਟਕ ਦੇ ਵਾਰ-ਵਾਰ ਅਤੇ ਲੰਬੇ ਸਮੇਂ ਤੱਕ ਬੰਦ ਰਹਿਣ ਕਾਰਨ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਕਈ ਵਾਰ ਲੋਕਾਂ ਨੂੰ ਫ਼ਾਟਕ ਖੁੱਲ੍ਹਣ ਦੀ ਉਡੀਕ ਵਿਚ ਘੰਟਿਆਂ ਬੱਧੀ ਖੜ੍ਹਾ ਰਹਿਣਾ ਪੈਂਦਾ ਹੈ। ਦੂਸਰੇ ਪਾਸੇ ਰੇਲਵੇ ਫ਼ਾਟਕ ਤੋਂ ਬੱਸ ਸਟੈਂਡ ਤੱਕ ਜਾਂਦੀ ਮੁੱਖ ਸੜਕ ’ਤੇ ਸਥਿਤ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਬੈਂਕਾਂ ਦੇ ਬਾਹਰ ਵਾਹਨਾਂ ਦੀ ਪਾਰਕਿੰਗ ਕਾਰਨ ਵੀ ਟ੍ਰੈਫ਼ਿਕ ਦਾ ਦਬਾਅ ਵੱਧ ਰਿਹਾ ਹੈ। ਬੈਂਕਾਂ ਵਿਚ ਆਉਣ ਵਾਲੇ ਲੋਕ ਅਕਸਰ ਆਪਣੇ ਵਾਹਨ ਸੜਕ ਦੇ ਕਿਨਾਰਿਆਂ ਜਾਂ ਸੜਕ ’ਤੇ ਹੀ ਖੜ੍ਹੇ ਕਰ ਦਿੰਦੇ ਹਨ, ਜਿਸ ਕਾਰਨ ਆਵਾਜਾਈ ਲਈ ਉਪਲਬਧ ਜਗ੍ਹਾ ਹੋਰ ਘੱਟ ਜਾਂਦੀ ਹੈ। ਜਿਸ ਕਾਰਨ ਉਕਤ ਸੜਕ ’ਤੇ ਬਣੇ ਦੋ ਸਰਕਾਰੀ ਸਕੂਲਾਂ ਦੇ ਬੱਚਿਆਂ ਤੇ ਸਿਵਲ ਹਸਪਤਾਲ ਦੇ ਨਾਲ ਪਸ਼ੂ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਪੇਸ਼ ਆਉਂਦੀਆਂ ਹਨ। ਇਸ ਤੋਂ ਇਲਾਵਾ ਸ਼ਹਿਰ ਦੀਆਂ ਕਈ ਮੁੱਖ ਸੜਕਾਂ ’ਤੇ ਦੁਕਾਨਦਾਰਾਂ ਵਲੋਂ ਕਥਿਤ ਤੌਰ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਟਰੈਫ਼ਿਕ ਸਮੱਸਿਆ ਦਾ ਵੱਡਾ ਕਾਰਨ ਬਣ ਰਹੇ ਹਨ। ਦੁਕਾਨਾਂ ਦਾ ਸਾਮਾਨ ਸੜਕਾਂ ਅਤੇ ਫੁੱਟਪਾਥਾਂ ਤੱਕ ਫੈਲਣ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਵੀ ਸੜਕ ਦੇ ਵਿਚਕਾਰ ਚੱਲਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਨਾਲ ਵਾਹਨਾਂ ਅਤੇ ਪੈਦਲ ਰਾਹਗੀਰਾਂ ਵਿਚਕਾਰ ਟਕਰਾਅ ਦੀ ਸਥਿਤੀ ਬਣੀ ਰਹਿੰਦੀ ਹੈ। ਸ਼ਹਿਰ ’ਚ ਟਰੈਫ਼ਿਕ ਪੁਲਿਸ ਦੀ ਘਾਟ ਵੀ ਬਣੀ ਵੱਡੀ ਸਮੱਸਿਆ ਸ਼ਹਿਰ ਦੀ ਵਧਦੀ ਆਬਾਦੀ ’ਤੇ ਖ਼ੇਤਰਫ਼ਲ ’ਤੇ ਵਾਹਨਾਂ ਦੀ ਗਿਣਤੀ ਦੇ ਮੁਕਾਬਲੇ ਟ੍ਰੈਫ਼ਿਕ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਪੁਲਿਸ ਮੁਲਾਜ਼ਮਾਂ ਦੀ ਘਾਟ ਵੀ ਸਪੱਸ਼ਟ ਨਜ਼ਰ ਆ ਰਹੀ ਹੈ। ਵਧੇਰੇ ਰੁਝਵੇਂ ਵਾਲੇ ਚੌਕਾਂ ਅਤੇ ਮੁੱਖ ਬਾਜ਼ਾਰਾਂ ਵਿਚ ਹਰ ਸਮੇਂ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਲਾਜ਼ਮ ਮੌਜੂਦ ਨਹੀਂ ਹੁੰਦੇ। ਆਵਾਜ਼ਾਈ ਪ੍ਰਭਾਵਿਤ ਕਾਰਨ ਟ੍ਰੈਫ਼ਿਕ ਬੇਲਗਾਮ ਹੋ ਜਾਂਦਾ ਹੈ। ਇਸ ਸਬੰਧੀ ਸਮਾਜ ਸੇਵੀ ਲੋਕਾਂ ’ਚ ਗੁਰਮੀਤ ਸਿੰਘ ਬਰਾੜ ਸਾਬਕਾ ਡਰਾਇਕੈਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਜਸਵਿੰਦਰ ਸਿੰਘ ਬਰਾੜ ਜੈਤੋ, ਜਗਦੇਵ ਸਿੰਘ ਢੱਲਾ ਵਲੋਂ ਨਗਰ ਕੌਂਸਲ ਦੀ ਢਿੱਲੀ ਕਾਰਵਾਈ ’ਤੇ ਤੰਜ ਕੱਸਦਿਆਂ ਕਿਹਾ ਕਿ ਸੜਕਾਂ ਅਤੇ ਜਨਤਕ ਥਾਵਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਕੌਂਸਲ ਵਲੋਂ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਜੇਕਰ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਆਉਣ ਵਾਲੇ ਸਮੇਂ ਦੌਰਾਨ ਨਗਰ ਕੌਂਸਲ ਵਲੋਂ ਉਨ੍ਹਾਂ ਵਿਰੁੱਧ ਕਰਵਾਈ ਕਰਨੀ ਔਖੀ ਹੋ ਜਾਵੇਗੀ, ਕਿਉਂਕਿ ਸ਼ਹਿਰ ਅੰਦਰ ਲੋਕਾਂ ਵਲੋਂ ਆਪਣੇ ਮਕਾਨਾਂ ਦੀਆਂ ਮਾਲਕੀ ਰਜਿਸਟਰੀਆਂ ਲੰਬਾਈ-ਚੌੜਾਈ ਨਾਲੋਂ ਵੱਧ ਬਿਲਡਿੰਗਾਂ ਉਸਾਰੀਆਂ ਜਾ ਰਹੀਆਂ ਹਨ। ਘਰਾਂ ਦੇ ਬਾਹਰ ਸਰਕਾਰ ਜ਼ਮੀਨਾਂ ’ਤੇ ਬਣੇ ਥੜਿਆਂ ’ਤੇ ਧੱਲੜੇ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਰੇਲਵੇ ਵਿਭਾਗ, ਟ੍ਰੈਫ਼ਿਕ ਪੁਲਿਸ, ਨਗਰ ਕੌਂਸਲ ਅਤੇ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਟ੍ਰੈਫ਼ਿਕ ਸਮੱਸਿਆ ਦਾ ਸਥਾਈ ਹੱਲ ਲੱਭਿਆ ਜਾਵੇ। ਰੇਲਵੇ ਫਾਟਕ ’ਤੇ ਲੰਬੇ ਸਮੇਂ ਤੱਕ ਆਵਾਜਾਈ ਰੁਕਣ ਦੀ ਸਮੱਸਿਆ, ਬੈਂਕਾਂ ਦੇ ਬਾਹਰ ਪਾਰਕਿੰਗ ਲਈ ਢੁੱਕਵੀਂ ਵਿਵਸਥਾ, ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਅਤੇ ਮੁੱਖ ਚੌਕਾਂ ’ਤੇ ਟ੍ਰੈਫ਼ਿਕ ਪੁਲਿਸ ਦੀ ਤਾਇਨਾਤੀ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਸ਼ਹਿਰ ਦਿਨ-ਬ-ਦਿਨ ਵੱਧ ਰਹੇ ਈ ਰਿਕਸ਼ਿਆਂ ਦੀ ਪ੍ਰਸ਼ਾਸਨ ਵਲੋਂ ਰਜ਼ਿਸਟੇ੍ਰਸਨ, ਰੂਟ ਪਲੈਨ ’ਤੇ ਸਮਾਂ ਸਾਰਨੀ ਬਣਾਈ ਜਾਵੇ ਕਿਉਂਕਿ ਬਿਨ੍ਹਾਂ ਲਾਇਸੰਸ ’ਤੇ ਗੈਰ ਤਜ਼ਰਬੇਕਾਰ ਡਰਾਇਵਰ ਜਿੱਥੇ ਟ੍ਰੈਫ਼ਿਕ ਦੀਆਂ ਸਮੱਸਿਆਵਾਂ ਵਧਾ ਰਹੇ ਹਨ ਉੱਥੇ ਸਵਾਰੀਆਂ ਦੀ ਸ ਰੁੱਖਿਆ ਦੀ ਜ਼ਿੰਮੇਵਾਰੀ ਦੀ ਵਧੇਰੇ ਲੋੜ ਹੈ। ਸ਼ਹਿਰ ਵਾਸੀਆਂ ਵਲੋਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸੜਕਾਂ ਉਪਰ ਲੱਗੀਆਂ ਰੇਹੜੀਆਂ ਲਈ ਢੁੱਕਵੀ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਉਨ੍ਹਾਂ ਵਲੋਂ ਲਗਾਈ ਰੇਹੜੀ ’ਤੇ ਖੜ੍ਹਨ ਵਾਲੇ ਗਹਾਕਾਂ ਦੇ ਵਹੀਕਲ ਸੜਕੇ ਦੇ ਵਿਚਾਕਰ ਰੁਕ ਜਾਂਦੇ ਹਨ ਜੋ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆਂ ਦੇ ਨਾਲ-ਨਾਲ ਲੋਕਾਂ ਦੀ ਲੜਾਈ ਦਾ ਵੱਡਾ ਕਾਰਨ ਬਣਦੇ ਹਨ।