13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤ ਵਲੋਂ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਮਾਗਮਾਂ ਦੇ ਪ੍ਰਬੰਧ ਕੀਤੇ ਗਏ।

ਅਜੀਤ ਡੈਸਕ 13-09-2026

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤ ਵਲੋਂ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਮਾਗਮਾਂ ਦੇ ਪ੍ਰਬੰਧ ਕੀਤੇ ਗਏ। ਸਵੇਰ ਸਮੇਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਨਗਰ ਕੀਰਤਨ ਸਜਾਇਆ ਗਿਆ। ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਾਮਿਲ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਅਤੇ ਗੁਰੂ ਜਸ ਸਰਵਣ ਕੀਤਾ। ਨਗਰ ਕੀਰਤਨ ਦੀ ਸੰਪੂਰਨਤਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਈ। ਇਸ ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਰਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਮਨੋਹਰ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਅਰਦਾਸ ਉਪਰੰਤ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਾਈ ਜਗਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਇਸ ਪਵਿੱਤਰ ਦਿਹਾੜੇ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਸੰਬੰਧੀ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ, ਸਟਾਫ਼ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਸਮੂਹ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਮਾਗਮਾਂ ਲਈ ਸਹਿਯੋਗ ਦੇਣ ਲਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜੋ ਬਾਅਦ ਦੁਪਹਿਰ 2 ਵਜੇ ਤੱਕ ਚੱਲੇ। ਇਨ੍ਹਾਂ ਦੀਵਾਨਾਂ ਦੌਰਾਨ ਭਾਈ ਗੁਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਪਾਲ ਸਿੰਘ ਤੇ ਭਾਈ ਮਨਪ੍ਰੀਤ ਸਿੰਘ ਦੇ ਵੱਖ-ਵੱਖ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਜਸ ਸਰਵਣ ਕੀਤਾ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੀ ਸੀ। ਸੰਗਤ ਵਲੋਂ ਗੁਰਦੁਆਰਾ ਮਾਤਾ ਭਾਗ ਕੌਰ ਅਤੇ ਗੁ ਰਦੁਆਰਾ ਤੰਬੂ ਸਾਹਿਬ ਵਿਖੇ ਵੀ ਮੱਥਾ ਟੇਕਿਆ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤ ਲਈ ਚਾਹ-ਪਾਣੀ ਅਤੇ ਪ੍ਰਸ਼ਾਦੇ ਦੇ ਲੰਗਰ ਲਗਾਏ ਗਏ। ਸਮੁੱਚਾ ਮਾਹੌਲ ਗੁਰਬਾਣੀ ਅਤੇ ਗੁਰੂ ਜਸ ਨਾਲ ਗੂੰਜਦਾ ਰਿਹਾ।

ਪਿਛਲੀ ਖ਼ਬਰ ਡਰੇਨ ’ਤੇ ਨਵੇਂ ਬਣੇ ਪੁਲ ਦੀਆਂ ਦੋਵੇਂ ਸਾਈਡਾਂ ’ਤੇ ਵਿਛਾਏ ਮੋਟੇ ਪੱਥਰ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੀ ਚੋਣ ’ਚ ਐਡ. ਸਰਨਾਮ ਸਿੰਘ ਸੰਧੂ ਸਮੇਤ ਪੂਰੀ ਟੀਮ ਰਹੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।