13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਮਰਾੜ੍ਹ ਵਿਖੇ ਕਿਸਾਨ ਗੋਸ਼ਟੀ ਤੇ ਪਸ਼ੂ ਭਲਾਈ ਕੈਂਪ ਲਗਾਇਆ

ਸਾਦਿਕ, 12 ਸਤੰਬਰ (ਗੁਰਭੇਜ ਸਿੰਘ ਚੌਹਾਨ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਡਾ. ਜਸਵਿੰਦਰ ਸਿੰਘ, ਸਹਾਇਕ ਨਿਰਦੇਸ਼ਕ ਡਾ.

ਅਜੀਤ ਡੈਸਕ 13-09-2026
ਸਾਦਿਕ, 12 ਸਤੰਬਰ (ਗੁਰਭੇਜ ਸਿੰਘ ਚੌਹਾਨ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਡਾ. ਜਸਵਿੰਦਰ ਸਿੰਘ, ਸਹਾਇਕ ਨਿਰਦੇਸ਼ਕ ਡਾ. ਜਸਵਿੰਦਰ ਗਰਗ, ਸਹਾਇਕ ਨਿਰਦੇਸ਼ਕ ਡਾ. ਸੁਰਜੀਤ ਸਿੰਘ ਮੱਲ ਦੀ ਯੋਗ ਅਗਵਾਈ ਹੇਠ ਆਤਮਾ ਫ਼ਰੀਦਕੋਟ ਦੇ ਸਹਿਯੋਗ ਨਾਲ ਸਿਵਲ ਪਸ਼ੂ ਹਸਪਤਾਲ ਜੰਡ ਸਾਹਿਬ ਵਲੋਂ ਪਿੰਡ ਮਰਾੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਗੋਸ਼ਟੀ ਅਤੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਜਸਵਿੰਦਰ ਗਰਗ ਨੇ ਪਸ਼ੂ ਪਾਲਕਾਂ ਨੂੰ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਿਵੇਂ ਮੂੰਹ ਖੁਰ, ਗਲ ਘੋਟੂ , ਬਰੂਸੀਲੋਸਿਸ , ਪੀ.ਪੀ.ਆਰ, ਈ.ਟੀ.ਵੀ. ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਘਰ ਘਰ ਜਾ ਕੇ ਕੀਤੇ ਜਾ ਰਹੇ ਟੀਕਾਕਰਣ ਕਰਵਾਉਣ ਲਈ ਪਸ਼ੂ ਪਾਲਕਾਂ ਨੂੰ ਪ੍ਰੇਰਿਤ ਕੀਤਾ। ਡਾ. ਸੁਰਜੀਤ ਸਿੰਘ ਮੱਲ ਵਲੋਂ ਪ੍ਰਜਣਨ ਕਿਰਿਆ ਸੰਬੰਧੀ ਹੋਣ ਵਾਲੀਆਂ ਬਿਮਾਰੀਆਂ, ਬਾਂਝਪਨ ਦੀ ਸਮੱਸਿਆ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਨਿਤਿਨ ਗਾਂਧੀ ਵੈਟਰਨਰੀ ਅਫ਼ਸਰ ਸਿਵਲ ਪਸ਼ੂ ਹਸਪਤਾਲ ਜੰਡ ਸਾਹਿਬ ਨੇ ਪਸ਼ੂਆਂ ਨੂੰ ਮਲ੍ਹੱਪ ਰਹਿਤ ਕਰਨ ਬਾਰੇ ਅਤੇ ਮਿਨਰਲ ਮਿਕਸਚਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਸਾਰੇ ਪਸ਼ੂ ਪਾਲਕਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਅਤੇ ਰਿਫ਼ਰੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ। ਕੈਂਪ ਦੌਰਾਨ ਲਗਪਗ 110 ਪਸ਼ੂ ਪਾਲਕਾਂ ਨੇ ਹਿੱਸਾ ਲਿਆ। ਅਖੀਰ ਵਿਚ ਸਿਵਲ ਪਸ਼ੂ ਹਸਪਤਾਲ ਜੰਡ ਸਾਹਿਬ ਦੇ ਡਾ. ਨਿਤਿਨ ਗਾਂਧੀ ਵਲੋਂ ਆਏ ਸਾਰੇ ਪਸ਼ੂ ਪਾਲਕਾਂ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਵਿਚ ਸਰਪੰਚ ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਪਰਵਿੰਦਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਵੀ.ਆਈ ਰਮਨ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ’ਚ ਭਾਜਪਾ ਅੰਦਰ ਧੜੇਬੰਦੀ ਦੇ ਚਰਚੇ ਅਗਲੀ ਖ਼ਬਰ ਪਿੰਡ ਸੈਦੇਕੇ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।