13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਹੋਈ

ਫ਼ਰੀਦਕੋਟ, 12 ਸਤੰਬਰ (ਹਰਮਿੰਦਰ ਸਿੰਘ ਮਿੰਦਾ)—ਪੀ. ਆਰ.

ਅਜੀਤ ਡੈਸਕ 13-09-2026
ਫ਼ਰੀਦਕੋਟ, 12 ਸਤੰਬਰ (ਹਰਮਿੰਦਰ ਸਿੰਘ ਮਿੰਦਾ)—ਪੀ.ਆਰ.ਟੀ.ਸੀ. ਪੈਨਸ਼ਨਰਜ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਾਲਾ ਰਾਮ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ। ਮੀਟਿੰਗ ’ਚ ਬੁਲਾਰਿਆਂ ਨੇ ਚੇਅਰਮੈਨ, ਐਮ.ਡੀ ਪਟਿਆਲਾ ਅਤੇ ਪੰਜਾਬ ਸਰਕਾਰ ਦੀ ਪੈਨਸਨਰਾਂ ਪ੍ਰਤੀ ਮਾੜੇ ਰਵਈਏ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਪੈਨਸ਼ਨ ਹਰ ਮਹੀਨੇ ਦੀ 5 ਤਾਰੀਖ ਤੱਕ ਪਾਈ ਜਾਵੇ ਅਤੇ ਪੇ ਕਮਿਸ਼ਨ ਦਾ ਸਮੇਤ ਡੀ.ਏ ਬਕਾਏ ਦੀ ਅਦਾਇਗੀ ਕੀਤੀ ਜਾਵੇ। ਸੈਂਟਰ ਕਮੇਟੀ ਦੇ ਸੱਦੇ ’ਤੇ 16 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲੇ ਵਿਖੇ ਰੋਸ ਮੁਜ਼ਾਹਰੇ ’ਤੇ ਜਾਣ ਲਈ ਮੈਂਬਰਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰੇਸ਼ਮ ਸਿੰਘ, ਦੇਵ ਰਾਜ ਅਤੇ ਮੁਖਤਿਆਰ ਸਿੰਘ ਭੱਠਲ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੁਰਨਾਇਬ ਸਿੰਘ, ਕਾਲਾ ਰਾਮ, ਕਰਨੈਲ ਸਿੰਘ, ਬਲਜਿੰਦਰ ਸਿੰਘ ਅਤੇ ਜਲੌਰ ਸਿੰਘ ਖਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਵਨ ਸ਼ਰਮਾ ਹਰੀਨੌ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।